ਈਡੀ ਵੱਲੋਂ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮੁੰਬਈ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਦੇਰ ਰਾਤ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੂੰ 12 ਘੰਟੇ ਦੀ ਲਗਾਤਾਰ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ’ਤੇ ਸੌ ਕਰੋੜ ਰੁਪਏ ਦੀ ਵਸੂਲੀ ਕਰਨ ਦੇ ਦੋਸ਼ ਲੱਗੇ ਸਨ।

Advertisements

ਉਨ੍ਹਾਂ ਨੂੰ ਜਾਂਚ ਟੀਮ ਵਲੋਂ ਕਈ ਵਾਰ ਸੰਮਨ ਭੇਜੇ ਗਏ ਸਨ ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ। ਈਡੀ ਨੇ ਉਨ੍ਹਾਂ ਨੂੰ ਪਹਿਲੀ ਨਵੰਬਰ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਸੀ ਤੇ ਉਨ੍ਹਾਂ ਤੋਂ 12 ਘੰਟੇ ਪੁੱਛਗਿੱਛ ਕੀਤੀ ਗਈ ਪਰ ਉਨ੍ਹਾਂ ਕਿਸੇ ਵੀ ਸਵਾਲ ਦਾ ਤਸੱਲਬਖ਼ਸ਼ ਜਵਾਬ ਨਹੀਂ ਦਿੱਤਾ। ਜਿਸਦੇ ਕਾਰਣ ਉਹਨਾਂ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ।

LEAVE A REPLY

Please enter your comment!
Please enter your name here