ਬਠਿੰਡਾ ਦੀ ਇੱਕ ਕੇਂਦਰੀ ਜੇਲ੍ਹ ਵਿੱਚ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

ਬਠਿੰਡਾ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਬਠਿੰਡਾ ਦੀ ਇੱਕ ਕੇਂਦਰੀ ਜੇਲ੍ਹ ਵਿੱਚ ਪੁਲਿਸ ਮੁਲਾਜ਼ਮ ਦੁਆਰਾ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਪੁਲੀਸ ਮੁਲਾਜ਼ਮ ਨੇ ਆਪਣੀ ਸਰਕਾਰੀ ਬੰਦੂਕ ਨਾਲ ਖ਼ੁਦ ਨੂੰ ਗੋਲੀ ਮਾਰ ਲਈ ।

Advertisements

ਜਿਸ ਨਾਲ ਉਸਦੀ ਮੌਕੇ ‘ਤੇ ਮੌਤ ਹੋ ਗਈ। ਇਹ ਪੁਲਿਸ ਮੁਲਾਜ਼ਮ ਜਿਸਦੀ ਡਿਊਟੀ ਜੇਲ੍ਹ ਵਿੱਚ ਬਣੇ ਟਾਵਰ ’ਤੇ ਸੀ, ਪਰ ਆਤਮਹੱਤਿਆ ਦੀ ਅਸਲ ਵਜਹ ਪਤਾ ਨਹੀਂ ਚੱਲ ਸਕੀ ਹੈ। ਜਿਸ ਕਰਕੇ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਪੜਤਾਂਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here