ਮੁੱਖ ਮੰਤਰੀ ਨੇ ‘ਦਾਸਤਾਨ-ਏ-ਸ਼ਹਾਦਤ‘ ਥੀਮ ਪਾਰਕ ਤੇ ਹੈਰੀਟੇਜ ਸਟਰੀਟ ਦੇ ਉਦਘਾਟਨ ਦਾ ਕੀਤਾ ਐਲਾਨ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਸਰਧਾਂਜਲੀ ਭੇਟ ਕਰਦਿਆਂ ਅੱਜ ਐਲਾਨ ਕੀਤਾ ਕਿ ਚਮਕੌਰ ਸਾਹਿਬ ਵਿਖੇ ‘ਪਹਿਲੀ ਪਾਤਸਾਹੀ ਤੋਂ ਦਸਵੀਂ ਪਾਤਸਾਹੀ ਤੱਕ‘ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਦਰਸਾਉਂਦਾ ਅਤਿ ਆਧੁਨਿਕ ‘ਦਾਸਤਾਨ-ਏ-ਸ਼ਹਾਦਤ’ (ਥੀਮ ਪਾਰਕ) ਅਤੇ ਹੈਰੀਟੇਜ ਸਟਰੀਟ ਦਾ ਉਦਘਾਟਨ ਨਵੰਬਰ ਦੇ ਅੱਧ ਤੱਕ ਕੀਤਾ ਜਾਵੇਗਾ। ਇਸ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਥੀਮ ਪਾਰਕ ਵਿੱਚ ਅਤਿ-ਆਧੁਨਿਕ ਉਪਕਰਣ ਜਿਵੇਂ ਕਿ ਰਿਵਾਲਵਿੰਗ ਥੀਏਟਰ, ਡੋਮ, ਸਟੈਟਿਕ ਸੈੱਟ, ਲਾਈਵ ਐਕਸਨ ਸਟੂਡੀਓ, ਸੈੱਟ ਅਤੇ ਲਾਈਵ ਸੂਟ ਦਾ ਮਿਸਰਣ, ਡਬਲ ਸਕਰੀਨਾਂ ਵਾਲੀ 270 ਡਿਗਰੀ ਸਕ੍ਰੀਮ ਪ੍ਰੋਜੇਕਸਨ ਸਕਰੀਨ, ਸੈੱਟ ਸਮੇਤ ਕੰਧ ਚਿੱਤਰ, ਰਿਵਾਲਵਿੰਗ ਟੇਬਲ ਨਾਲ 360 ਡਿਗਰੀ ਸਕ੍ਰੀਨ, ਪ੍ਰੋਜੈਕਸਨ ਨਾਲ ਹੋਲੋਗ੍ਰਾਮ, 270 ਡਿਗਰੀ ਮੈਪਿੰਗ ਅਤੇ 3ਡੀ ਐਨੀਮੇਸਨ ਨਾਲ ਲੈਸ 11 ਗੈਲਰੀਆਂ ਹੋਣਗੀਆਂ।

Advertisements

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਉਦਘਾਟਨ ਪੂਰੇ ਧੂਮ-ਧਾਮ (ਖਾਲਸਾਈ ਜਾਹੋ ਜਲਾਲ) ਨਾਲ ਕੀਤਾ ਜਾਵੇਗਾ ਅਤੇ ਇਸ ਮੈਗਾ ਸਮਾਗਮ ਲਈ ਹਰ ਵਰਗ ਦੀਆਂ ਪ੍ਰਮੁੱਖ ਸਖਸੀਅਤਾਂ ਤੋਂ ਇਲਾਵਾ ਹੋਰ ਧਰਮਾਂ ਦੇ ਨੁਮਾਇੰਦਿਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਸਮਾਗਮ ਨੂੰ ਸੁਚਾਰੂ ਅਤੇ ਸਫਲਤਾਪੂਰਵਕ ਨੇਪਰੇ ਚਾੜਨ ਲਈ ਵਿਭਾਗੀ ਕਮੇਟੀਆਂ ਦੇ ਗਠਨ ਦੇ ਨਿਰਦੇਸ ਦਿੱਤੇ। ਚੰਨੀ ਨੇ ਅੱਗੇ ਕਿਹਾ ਕਿ ਡੀਸੀ ਰੂਪਨਗਰ ਨੂੰ ਸਮੁੱਚਾ ਕੋਆਰਡੀਨੇਟਰ ਬਣਾਇਆ ਗਿਆ ਹੈ ਅਤੇ ਐਸ.ਐਸ.ਪੀ ਨੂੰ ਨਿਰਵਿਘਨ ਆਵਾਜਾਈ ਦੇ ਨਾਲ-ਨਾਲ ਪਾਰਕਿੰਗ ਲਈ ਵੱਧ ਥਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ ਦਿੱਤੇ ਗਏ ਹਨ ਤਾਂ ਜੋ ਸੜਕਾਂ ‘ਤੇ ਭੀੜ-ਭੜੱਕੇ ਤੋਂ ਬਚਿਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ (ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ) ਸੰਜੈ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ (ਪੀ.ਡਬਲਿਊ.ਡੀ.) ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ (ਵਿੱਤ) ਕੇ.ਏ.ਪੀ ਸਿਨਹਾ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਕਮਲਦੀਪ ਕੌਰ ਬਰਾੜ, ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ, ਡੀਸੀ ਰੂਪਨਗਰ ਸੋਨਾਲੀ ਗਿਰੀ ਅਤੇ ਐੱਸਐੱਸਪੀ ਰੂਪਨਗਰ ਵਿਵੇਕ ਸੀਲ ਸੋਨੀ ਸਾਮਲ ਸਨ।

LEAVE A REPLY

Please enter your comment!
Please enter your name here