ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ: ਮਨੀਸ਼ਾ ਗੁਲਾਟੀ

ਚੰਡੀਗੜ (ਦ ਸਟੈਲਰ ਨਿਊਜ਼)। ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ ਹਨ ਉਕਤ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਕੀਤਾ। ਗੁਲਾਟੀ ਨੇ ਕਿਹਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਮੈਚ ਤੋਂ ਬਾਅਦ ਕੁਝ ਲੋਕਾਂ ਵਲੋਂ ਵਿਰਾਟ ਕੋਹਲੀ ਸਮੇਤ ਪੂਰੀ ਟੀਮ ਦੇ ਖਲਿਾਫ ਸੋਸਲ ਮੀਡੀਆ ਤੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। 

Advertisements

ਉਨਾਂ ਕਿਹਾ ਕਿ ਦਰਸਕਾਂ ਅਤੇ ਖੇਡ ਪ੍ਰਸੰਸਕਾਂ ਨੂੰ ਇਹ ਹੱਕ ਹੈ ਕਿ ਆਪਣੀ ਚਹੇਤੇ ਖਿਡਾਰੀ ਬਾਰੇ ਉਸਾਰੂ ਅਲੋਚਨਾ ਕਰਨ ਪ੍ਰੰਤੂ ਇਹ ਹੱਕ ਨਹੀਂ ਹੈ ਕਿ ਜੇਕਰ ਕੋਈ ਟੀਮ ਇਕ ਮੈਚ ਹਾਰ ਗਈ ਜਾ ਫਿਰ ਸੀਰੀਜ ਤੋਂ ਬਾਹਰ ਹੋ ਗਈ ਤਾਂ ਅਖੌਤੀ ਖੇਡ ਪ੍ਰਸੰਸਕਾਂ ਖਿਡਾਰੀ ਬਾਰੇ ਜਾਂ ਉਸ ਦੇ ਪਰਿਵਾਰ ਬਾਰੇ ਗਲਤ ਟਿੱਪਣੀਆਂ ਕਰਨ। ਗੁਲਾਟੀ ਨੇ ਕਿਹਾ ਕਿ ਜਿਨ ਲੋਕਾਂ ਨੇ ਵਿਰਾਟ ਕੋਹਲੀ ਅਤੇ ਅਨੁਸਕਾ ਸਰਮਾ ਦੀ ਧੀ ਬਾਰੇ ਜੋ ਬੇਹੁਦਾ ਟਿੱਪਣੀਆਂ ਕੀਤੀਆਂ ਹਨ ਉਨਾਂ ਲੋਕਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰਾਂ ਤੋਂ ਇਲਾਜ ਕਰਵਾਉਣ ਦੀ ਲੋੜ ਹੈ।

LEAVE A REPLY

Please enter your comment!
Please enter your name here