ਮੁੱਖ ਮੰਤਰੀ ਨੇ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਸਬੰਧੀ ਮੁਆਵਜੇ ਦੇ ਨਿਯਮਾਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ (ਦ ਸਟੈਲਰ ਨਿਊਜ਼)। ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੇ ਮੱਦੇਨਜਰ ਮਦਦ ਦੀ ਪੇਸ਼ਕਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਪਾਹ ਉਤਪਾਦਕਾਂ ਨੂੰ ਉਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੇ ਬਦਲੇ ਮੁਆਵਜੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਪਾਹ ਦੀ ਚੁਗਾਈ ਵਿੱਚ ਲੱਗੇ ਮਜਦੂਰਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਚੰਨੀ ਨੇ ਖਰਾਬ ਹੋਈ ਫਸਲ ਦੇ ਮੁਆਵਜੇ ਲਈ ਸਬੰਧਤ ਜਿਿਲਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸਾਮਲ ਕਰਨ ਦੀ ਮੰਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਵੱਲੋਂ 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਰਾਸੀ ਦੇਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

Advertisements

ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜਦੂਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਮੁਆਵਜੇ ਦੀ ਰਕਮ ਅਦਾ ਦੇ ਨਿਰਦੇਸ ਦਿੱਤੇ। ਜਿਕਰਯੋਗ ਹੈ ਕਿ ਇਹ ਫੈਸਲੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ 28 ਅਕਤੂਬਰ ਨੂੰ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੇ ਮੁਆਵਜੇ ਦੀ ਸਥਿਤੀ ਦਾ ਜਾਇਜਾ ਲੈਣ ਲਈ ਹੋਈ ਮੀਟਿੰਗ ਦੌਰਾਨ ਸਹਿਮਤੀ ਦੇ ਆਧਾਰ ‘ਤੇ ਲਏ ਗਏ ਹਨ। ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ, ਵਿਸੇਸ ਮੁੱਖ ਸਕੱਤਰ-ਕਮ-ਵਿੱਤੀ ਕਮਿਸਨਰ ਮਾਲ ਵੀ.ਕੇ. ਜੰਜੂਆ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਵਿੱਤ ਕਮਿਸਨਰ ਵਿਕਾਸ ਡੀ.ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਵਰੁਣ ਰੂਜਮ ਸ਼ਾਮਲ ਸਨ।

LEAVE A REPLY

Please enter your comment!
Please enter your name here