ਬਟਾਲਾ: ਦਾਜ ਨਾ ਮਿਲਣ ਤੇ ਸਹੁਰਾ ਪਰਿਵਾਰ ਨੇ ਲੜਕੀ ਨੂੰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ

ਬਟਾਲਾ ( ਦ ਸਟੈਲਰ ਨਿਊਜ਼), ਰਿਪੋਰਟ:ਜੋਤੀ ਗੰਗੜ੍ਹ। ਬਟਾਲਾ ਵਿੱਚ ਇੱਕ ਵਿਆਹੀ ਲੜਕੀ ਨੂੰ ਉਸਦੇ ਪੇਕੇ ਪਰਿਵਾਰ ਵੱਲੋਂ ਵਿਆਹ ਵਿੱਚ ਦਾਜ ਨਾ ਦੇਣ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ, ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਲੜਕੀ ਨੂੰ ਘਰ ਦੀ ਛੱਤ ਤੋਂ ਹੇਠਾਂ ਸੁੱਟ ਦਿੱਤਾ, ਜਿਸਦੇ ਕਾਰਣ ਉਸਦੀ ਮੌਤ ਹੋ ਗਈ। ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੀ ਲੜਕੀ ਨੂੰ ਅਕਸਰ ਦਾਜ ਨਾ ਲੈ ਕੇ ਆਉਣ ਦੇ ਕਾਰਣ ਤੰਗ- ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸਦੀ ਕੁੱਟ ਮਾਰ ਵੀ ਕੀਤੀ ਜਾਂਦੀ ਸੀ।

Advertisements

ਜਿਸਦੇ ਕਾਰਣ ਉਸਦੇ ਜੇਠ ਨੇ ਕੁੜੀ ਨੂੰ ਘਰ ਦੀ ਛੱਤ ਤੋਂ ਹੇਠਾਂ ਸੁੱਟ ਦਿੱਤਾ, ਅਤੇ ਹਸਪਤਾਲ ਲਿਜਾਂਦੇ ਹੋਏ ਉਸਦੀ ਮੌਤ ਹੋ ਗਈ। ਮੌਕੇ ਤੇ ਸਥਾਨਿਕ ਪੁਲਿਸ ਨੇ ਪਹੁੰਚ ਕੇ ਇਸ ਮਾਮਲੇ ਦਾ ਜ਼ਾਇਜ਼ਾ ਲਿਆ ਅਤੇ ਮਿ੍ਰਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਦੁਆਰਾ ਜਲਦ ਹੀ ਇਸ ਮਾਮਲੇ ਦੀ ਜਾਂਚ ਪੜਤਾਲ ਕਰਕੇ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here