ਜਿਲੇ ਵਿੱਚ ਕੋਰੋਨਾ ਦੇ 2 ਨਵੇਂ ਮਰੀਜ: ਡਾ ਪਰਮਿੰਦਰ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਪਰਮਿੰਦਰ ਕੌਰ  ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4672  ਸੈਪਲ ਲਏ ਹਨ । ਡੇਗੂ ਦੇ 61 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 23 ਨਵੇ ਪਾਜੇਟਿਵ   ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1585 ਹੋ ਗਈ ਹੋਈ ਹੈ । ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਡੇਗੂ ਮਰੀਜਾਂ ਦੇ ਇਲਾਜ ਅਤੇ ਜਾਂਚ ਲਈ ਸਾਰੇ ਸਹੂਲਤਾਂ ਮੌਜੂਦ ਹਨ । ਡੇਗੂ ਤੇ ਬਚਾਅ ਲਈ ਦਿਨ ਸਮੇ ਪੂਰੇ ਸਰੀਰ ਢੱਕਣ ਲਈ ਕਪੜੇ ਪਹਿਨੇ ਜਾਣ ਅਤੇ ਆਪਣੇ  ਘਰਾਂ ਦੇ ਆਸ ਪਾਸ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ । ਹਫਤੇ ਦੇ ਇਕ ਦਿਨ ਨੂੰ ਨਿਸ਼ਚਿਤ ਕਰਕੇ ਗਮਲਿਆਂ , ਘਰ ਦੀਆ ਛੱਤਾਂ ਤੇ ਪਏ ਸਮਾਨ ਅਤੇ ਕੂਲਰਾਂ ਆਦਿ ਦੇ ਪਾਣੀ ਨੂੰ ਬਦਲਿਆ ਜਾਵੇ ਤਾਂ ਜੋ ਡੇਗੂ ਬਿਮਾਰੀ ਫੈਲਾਉਣ ਵਾਲੇ ਮੱਛਰ ਦਾ ਲਾਰਵਾਂ ਪੈਦਾ ਹੋਣ ਤੇ ਰੋਕਿਆ ਜਾ ਸਕੇ । ਬੁਖਾਰ ਹੋਣ ਦੀ ਸੂਰਤ ਵਿੱਚ ਨਜਦੀਕੀ ਸਿਹਤ ਸੰਸਥਾਂ ਤੇ ਸਪੰਰਕ ਕੀਤਾ ਜਾਵੇ ।

Advertisements

ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1881 ਨਵੇ ਸੈਪਲ ਲੈਣ  ਨਾਲ ਅਤੇ 2116 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 2  ਨਵੇਂ ਪਾਜੇਟਿਵ ਕੇਸ  ਹਨ ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28750 ਹੈ ਅਤੇ ਬਾਹਰਲੇ ਜਿਲਿਆ ਤੋ 2079 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30829 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 920418 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 892167 ਸੈਪਲ  ਨੈਗਟਿਵ ਹਨ ।  ਜਦ ਕਿ 1308 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ,  ਤੇ ਹੁਣ ਤੱਕ ਮੌਤਾਂ ਦੀ ਗਿਣਤੀ 986 ਹੈ । ਐਕਟਿਵ ਕੇਸਾ ਦੀ ਗਿਣਤੀ  14 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29829 ਹੈ । 

LEAVE A REPLY

Please enter your comment!
Please enter your name here