ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਨੂੰਨੀ ਕਾਰਵਾਈ- ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦੇਰ ਸ਼ਾਮ ਤੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਸ ਅਧਿਕਾਰੀ/ਕਰਮਚਾਰੀ ਦੀ ਇਸ ਸਬੰਧੀ ਡਿਊਟੀ ਲਗਾਈ ਗਈ ਹੈ ਉਹ ਇਸ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਕਰੇ ਜੇਕਰ ਕੋਈ ਅਧਿਕਾਰੀ ਡਿਊਟੀ ਸਹੀ ਢੰਗ ਨਾਲ ਨਹੀਂ ਕਰਦਾ ਤਾਂ ਉਸ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisements

        ਇਸ ਮੋਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸਾਂ ਨੂੰ ਟਰੇਸ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਸਖਤੀ ਨਾਲ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ ਪਰ ਜੇਕਰ ਫਿਰ ਵੀ ਕੋਈ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।     

        ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਸ਼ਾਸਨ ਵੱਲੋ ਲਗਾਤਾਰ ਕਿਸਾਨਾ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਇਸ ਲਈ ਸਮੂਹ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ। ਇਸ ਮੌਕੇ ਐਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here