
ਬਿਹਾਰ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਬਿਹਾਰ ’ਚ ਗੋਪਾਲਗੰਜ ਜ਼ਿਲ੍ਹੇ ਦੇ ਮਹੰਮਦਪੁਰ ਪਿੰਡ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰਨਾਂ ਦੀ ਸਥਿਤੀ ਗੰਭੀਰ ਹੈ। ਇਨ੍ਹਾਂ ਵਿਚ ਦੋ ਦੀ ਅੱਖਾਂ ਦੀ ਰੋਸ਼ਨੀ ਘੱਟ ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ, ਜ਼ਹਿਰੀਲੀ ਸ਼ਰਾਬ ਵੇਚਣ ਦੇ ਮਾਮਲੇ ਵਿਚ ਦੋਵੇਂ ਮੁਲਜ਼ਮ ਘਰ ਛੱਡ ਕੇ ਫ਼ਰਾਰ ਹੋ ਗਏ ਹਨ।

ਇਸ ਸਬੰਧੀ ਸਦਰ ਐੱਸਡੀਪੀਓ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜ ਲੋਕਾਂ ਦੀ ਮੌਤ ਹੋਈ ਹੈ। ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਸਬੰਧੀ ਜਾਂਚ ਪੜਤਾਂਲ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਇਨ੍ਹਾਂ ਲੋਕਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।












