ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਜਾਣ ਵਾਲੀ ਸੜਕ ਦਾ ਕੀਤਾ ਜਾਵੇ ਸੁੰਦਰੀਕਰਨ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਾਰਾਗੜ੍ਹੀ ਗੁਰਦੁਆਰਾ ਤੋਂ ਲੈ ਕੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਜਾਣ ਵਾਲੀ 10 ਕਿਲੋਮੀਟਰ ਸੜਕ ਦੇ ਸੁੰਦਰੀਕਰਨ ਲਈ ਵਿਸ਼ੇਸ਼ ਤੌਰ ਤੇ ਕੰਮ ਕੀਤਾ ਜਾਵੇ। ਸੜਕ ਦੇ ਆਲੇ ਦੁਆਲੇ ਜਿੱਥੇ ਦਰੱਖਤ ਲਗਾਏ ਜਾਣ ਉਥੇ  ਫੁੱਲਦਾਰ ਬੂਟੇ ਲਗਾ ਕੇ ਇਸ ਰੋਡ ਨੂੰ ਹੋਰ ਵੀ ਖੂਬਸੂਰਤ ਬਣਾਇਆ ਜਾਵੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਇਹ ਗੱਲ ਕਹੀ।

Advertisements

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਚੱਲ ਰਹੇ ਕੰਮਾਂ ਦੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਚੱਲ ਰਹੇ ਕੰਮਾਂ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਕੰਮਲ ਹੋਣ ਵਾਲੇ ਕੰਮਾਂ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੱਲ ਰਹੀਆਂ ਸਕੀਮਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮਖੂ ਵਿਖੇ ਬਣਾਏ ਜਾਣ ਵਾਲੇ ਬੱਸ ਸਟੈਂਡ ਦੇ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਰੋਜ਼ਾਨਾ ਬੱਸਾਂ ਵਿੱਚ ਸਫਰ ਕਰਨ ਵਾਲੇ ਮੁਸਾਫਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਵੱਖ^ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਜੋ ਵੀ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਚੱਲ ਰਹੀਆਂ ਹਨ ਉਨ੍ਹਾਂ ਨੂੰ ਅਤਿ ਜ਼ਰੂਰੀ ਦੇ ਹਿਸਾਬ ਨਾਲ ਇੱਕ ਯੋਜਨਾ ਬਣਾ ਲਈ ਜਾਵੇ। ਉਨ੍ਹਾ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ  ਨੂੰ ਕਿਸੇ ਤਰ੍ਹਾਂ ਦੀ ਮੁਸਕਲ ਪੇਸ਼ ਆਉਦੀ ਹੈ ਤਾਂ ਅਧਿਕਾਰੀ ਸਿੱਧੇ ਤੌਰ ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਐੈਸਡੀਐਮ ਓਮ ਪ੍ਰਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਸਿਵਲ ਸਰਜਨ ਡਾ. ਰਜਿੰਦਰ ਅਰੋੜਾ ਅਤੇ ਫੂਡ ਸਪਲਾਈ ਤੋਂ ਵੰਦਨਾ ਕੰਬੋਜ ਸਮੇਤ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here