ਟਾਈਟਲਰ ਦੀ ਨਿਯੁਕਤੀ ‘ਚ ਸਿੱਧੂ ਤੇ ਮੁੱਖ ਮੰਤਰੀ ਚੰਨੀ ਵੀ ਦੋਸ਼ੀ: ਅਵੀ ਰਾਜਪੂਤ

ਕਪੂਰਥਲਾ (ਦ ਸਟੈਲਰ ਨਿਊਜ਼)। (ਰਿਪੋਰਟ: ਕੁਮਾਰ ਗੌਰਵ)। ਕਾਂਗਰਸ ਵੱਲੋਂ 1984 ਸਿੱਖ ਦੰਗਿਆਂ ਦੇ ਕਥਿਤ ਦੋਸ਼ੀ ਜਗਦੀਸ਼ ਟਾਈਟਲਰ ਦੀ ਨਿਯੁਕਤੀ ਅਤੇ ਅਤੇ ਪੈਟਰੋਲ-ਡੀਜਲ ਤੇ ਜੀਏਸਟੀ ਘੱਟ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ ਸਥਾਨ ਚੰਡੀਗੜ ਵਿਖੇ ਦਿੱਤੇ ਗਏ ਰੋਸ਼ ਧਰਨੇ ਵਿੱਚ ਕਪੂਰਥਲਾ ਤੋਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਅਵੀ ਰਾਜਪੂਤ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੱਕ ਵਾਰ ਫਿਰ ਸਿੱਖਾਂ,ਪੰਜਾਬੀਆਂ ਅਤੇ ਭਾਰਤੀਆਂ ਦੇ ਜਖਮਾਂ ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ, ਜੋ 37 ਸਾਲ ਤੋਂ ਸਿੱਖ ਕਤੇਆਮ ਤੋਂ ਪੀੜਿਤ ਹਨ। ਕਾਂਗਰਸ ਪਾਰਟੀ ਨੇ ਇੱਕ ਵਾਰ ਫਿਰ 1984 ਦੇ ਸਿੱਖ ਦੰਗਿਆਂ ਦੇ ਕਥਿਤ ਦੋਸ਼ੀ ਜਗਦੀਸ਼ ਟਾਈਟਲਰ ਨੂੰ ਉਪਾਧੀ ਦੇ ਕੇ ਇੱਕ ਵਾਰ ਫਿਰ ਲੱਖਾਂ ਸਿੱਖਾਂ ਦੇ ਦਿਲਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ 1984 ਵਿੱਚ ਰਾਜੀਵ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਅਗਵਾਈ ਤੋਂ ਇਲਾਵਾ ਕਾਂਗਰਸ ਦੇ ਗੁੰਡਿਆਂ ਨੇ ਇੱਕ ਸਾਜ਼ਿਸ਼ ਤਹਿਤ ਦਿੱਲੀ ਸਮੇਤ ਪੂਰੇ ਭਾਰਤ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 1984 ਤੋਂ ਬਾਅਦ ਤਕਰੀਬਨ 20 ਸਾਲ ਰਾਜ ਕੀਤਾ ਪਰ ਕਾਂਗਰਸ ਸਰਕਾਰਾਂ ਵੱਲੋਂ ਸਿੱਖ ਕਤਲੇਆਮ ਦੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਗਈ ਪਰ ਇਸ ਦੇ ਉਲਟ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਗਾਂਧੀ ਪਰਿਵਾਰ ਵੱਲੋਂ ਵਿਸ਼ੇਸ਼ ਸੱਦੇ ਤੇ ਨਿਯੁਕਤ ਕਰਕੇ ਕਾਂਗਰਸ ਦੀ ਘੱਟ ਗਿਣਤੀ ਵਿਰੋਧੀ ਮਾਨਸਿਕਤਾ ਨੂੰ ਯਾਦ ਕਰਵਾਇਆ ਗਿਆ ਹੈ। ਉਨ੍ਹਾਂ ਨੇ ਜਗਦੀਸ਼ ਟਾਇਟਲਰ ਦੀ ਨਿਯੁਕਤੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਦੋਸ਼ੀ ਮੰਨਿਆ ਅਤੇ ਇਸਦਾ ਜਵਾਬ ਮੰਗਿਆ।

Advertisements

ਅਵੀ ਰਾਜਪੂਤ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਵਾਰ ਜਗਦੀਸ਼ ਟਾਇਟਲਰ ਦੀ ਰੱਖਿਆ ਕਰ ਰਿਹਾ ਹੈ। ਨਾਨਾਵਟੀ ਕਮੀਸ਼ਨ ਨੇ ਜਗਦੀਸ਼ ਟਾਇਟਲਰ ਨੂੰ 1984 ਸਿੱਖ ਕਤਲੇਆਮ ਦਾ ਦੋਸ਼ੀ ਮੰਨਿਆ ਹੈ। ਕਿਹਾ ਕਿ ਕਾਂਗਰਸ ਨੇ ਸਾਜਿਸ਼ ਦੇ ਤਹਿਤ 1984 ਵਿੱਚ ਇਹ ਕਤਲੇਆਮ ਕਰਵਾਇਆ। ਜਿਸ ਵਿੱਚ ਜਗਦੀਸ਼ ਟਾਇਟਲਰ ਦੀ ਅਹਿਮ ਭੂਮਿਕਾ ਸੀ। ਅਵੀ ਰਾਜਪੂਤ ਨੇ ਇਹ ਵੀ ਕਿਹਾ ਕਿ ਬਾਕਿ ਸੂਬਿਆਂ ਦੀ ਤਰਜ਼ ਤੇ 12 ਰੁਪਏ ਪ੍ਰਤੀ ਲੀਟਰ ਪੈਟਰੋਲ ਅਤੇ ਡੀਜ਼ਲ ਤੇ ਵੇਟ ਘਟਾਏ ਪੰਜਾਬ ਦੀ ਕਾਂਗਰਸ ਸਰਕਾਰ, ਕਿਊਂਕਿ ਤੇਲ ਦੀਆ ਕੀਮਤਾਂ ਘਟਣ ਨਾਲ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੂੱਜੇ ਸੂਬਿਆਂ ਨਾਲੋਂ ਪੈਟਰੋਲ ਅਤੇ ਡੀਜ਼ਲ ਤੇ ਸਭ ਤੋਂ ਜ਼ਿਆਦਾ ਵੇਟ ਵਸੂਲ ਰਹੀ ਹੈ। ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦਾ ਭਾਵ ਗੁਆਂਢੀ ਸੂਬੀਆਂ ਦੇ ਬਰਾਬਰ ਹੋਣਾ ਚਾਹੀਦਾ ਹੈ।

LEAVE A REPLY

Please enter your comment!
Please enter your name here