ਮੁੱਖ ਮੰਤਰੀ ਚੰਨੀ ਦੇ ਫ਼ੈਸਲਿਆਂ ਨੇ ਚਿੰਤਾ ‘ਚ ਪਾਈਆਂ ਵਿਰੋਧੀ ਪਾਰਟੀਆਂ: ਸੰਨੀ/ਭਸੀਨ/ਬੀਰਾ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਕੁਮਾਰ ਗੌਰਵ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਦੇ ਲੋਕ ਹੇਤੂ ਫ਼ੈਸਲਿਆਂ ਨੇ ਕਾਂਗਰਸ ਵਿੱਚ ਮੁੜ ਤੋਂ ਨਵੀਂ ਜਾਨ ਪਾ ਦਿੱਤੀ ਹੈ ਪਹਿਲਾਂ ਜੀ ਵੀ ਕੇ ਗੋਬਿੰਦਵਾਲ ਸਾਹਿਬ ਪਾਵਰ ਲਿਮਟਿਡ ਨਾਲ ਪਿਛਲੀ ਅਕਾਲੀ ਭਾਜਪਾ ਗੱਠਜੋੜ ਸਰਕਾਰ ਦਾ ਕੀਤਾ ਸਮਝੌਤਾ ਰੱਦ ਕਰਕੇ ਪੰਜਾਬ ਦੇ ਲੋਕਾਂ ਨੂੰ ਇਹ ਸੁਨੇਹਾ ਦੇ ਦਿੱਤਾ ਸੀ ਕਿ ਸੂਬਾ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਕੋਈ ਅੰਤਰ ਨਹੀਂ ਆਉਣ ਦਿੱਤਾ ਜਾਵੇਗਾ, ਇਹਨਾ ਸਬਦਾ ਦਾ ਪ੍ਰਗਟਾਵਾ ਕਾਂਗਰਸੀ ਕੌਂਸਲਰ ਅਜਮੇਰ ਸਿੰਘ ਸੰਨੀ ਬਲ, ਕਾਂਗਰਸੀ ਕੌਂਸਲਰ ਗਰੀਸ ਭਸੀਨ, ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਬੀਰਾ ਬਲ ਨੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਗੰਨਾ ਬੀਜਣ ਵਾਲੇ ਕਿਸਾਨਾ ਦੀਆ ਮੁਸ਼ਕਿਲਾ ਨੂੰ ਸੁਣਕੇ ਮੌਕੇ ਤੇ ਹੀ ਹੱਲ ਕਰਦਿਆਂ ਪੰਜਾਬ ਦੀਆਂ ਖੰਡ ਮਿੱਲਾਂ 15 ਤਰੀਕ ਤੋਂ ਪਹਿਲਾ ਚਲਾਉਣ ਦਾ ਹੁਕਮ ਦੇ ਕੇ ਇਹ ਵੀ ਦੱਸ ਦਿੱਤਾ ਕਿ ਸਰਕਾਰ ਇੱਥੇ ਸਾਰੇ ਹੀ ਵਰਗਾਂ ਪ੍ਰਤੀ ਫ਼ਿਕਰਮੰਦ ਹੈ ਉੱਥੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵੀ ਉਹ ਬੜੀ ਗੰਭੀਰਤਾ ਨਾਲ ਲੈ ਰਹੀ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਿੱਲੀ ਤੋਂ ਵੀ ਸਸਤੀ ਬਿਜਲੀ ਦੇ ਕੇ ਮੁੱਖ ਮੰਤਰੀ ਚੰਨੀ ਨੇ ਵਿਰੋਧੀ ਪਾਰਟੀਆਂ ਖਾਸ ਕਰਕੇ ਆਮ ਆਦਮੀ ਪਾਰਟੀ ਤੋਂ ਵੀ ਮੁੱਦੇ ਖੋਹ ਲਏ ਹਨ ਤੇ ਜ਼ੁਬਾਨ ਹਮੇਸ਼ਾਂ ਲਈ ਬੰਦ ਕਰਵਾ ਦਿੱਤੀ ਹੈ।

Advertisements

ਉਪਰੋਕਤ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਇਮਾਨਦਾਰੀ ਨਾਲ ਵਿਕਾਸ ਕਾਰਜਾਂ ਅਤੇ ਵਾਅਦੇ ਪੂਰੇ ਕਰਨ ਦੀ ਰਫ਼ਤਾਰ ਨੇ ਇਹ ਵੀ ਦਰਸਾ ਦਿੱਤਾ ਹੈ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਤੋਂ ਕਾਂਗਰਸ ਦੀ ਸਰਕਾਰ ਬਣਨ ਤੋਂ ਕੋਈ ਵੀ ਰੋਕ ਨਹੀਂ ਸਕੇਗਾ। ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਏ ਜਾ ਰਹੇ ਪੰਜਾਬ ਪੱਖੀ ਧੜਾ ਧੜ ਫ਼ੈਸਲਿਆਂ ਨੇ ਵਿਰੋਧੀ ਪਾਰਟੀਆਂ ਨੂੰ ਚਿੰਤਾ ਦੇ ਸਾਗਰ ਵਿਚ ਡੋਬ ਦਿੱਤਾ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਵਿਰੋਧੀ ਪਾਰਟੀਆਂ ਦੇ ਆਗੂ ਸੂਬਾ ਸਰਕਾਰ ਨੂੰ ਵਿਕਾਸ ਦੇ ਨਾਮ ਤੇ ਜਾਂ ਹੋਰ ਵੱਖ ਵੱਖ ਮੁੱਦਿਆਂ ਦੇ ਨਾਮ ਤੇ ਪਾਣੀ ਪੀ ਪੀ ਕੋਸਦੇ ਰਹੇ ਹਨ ਪ੍ਰੰਤੂ ਮੌਜੂਦਾ ਪੰਜਾਬ ਸਰਕਾਰ ਦੀ ਕੰਮ ਕਰਨ ਦੀ ਬੇਹੱਦ ਤੇਜ਼ ਰਫ਼ਤਾਰ ਨੇ ਸਾਰੀਆਂ ਵਿਰੋਧੀ ਧਿਰਾਂ ਨੂੰ ਮੂੰਹ ਦੀ ਖਾਣ ਲਈ ਮਜਬੂਰ ਕਰ ਦਿੱਤਾ ਹੈ।ਉਪਰੋਕਤ ਆਗੂਆਂ ਨੇ ਕਿਹਾ ਕਿ ਹੁਣ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੈਟਰੋਲ ਦੱਸ ਰੁਪਏ ਤੇ ਡੀਜ਼ਲ ਪੰਜ ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਆਮ ਲੋਕਾਂ ਦੀ ਸਾਰ ਲੈਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਇਹ ਵੱਡਾ ਐਲਾਨ ਕਰਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

LEAVE A REPLY

Please enter your comment!
Please enter your name here