ਸਿਵਲ ਸਰਜਨ ਦੀ ਅਗੁਵਾਈ ਵਿੱਚ ਮਨਾਇਆ ਗਿਆ ‘ਨੈਸ਼ਨਲ ਕੈਂਸਰ ਦਿਵਸ’ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਸਿਵਲ ਸਰਜਨ ਡਾ ਪਰਮਿੰਦਰ ਕੌਰ ਦੀ ਅਗਵਾਈ ਵਿੱਚ ਕੈਂਸਰ ਦੀ ਨਾਮੁਰਾਦ ਬਿਮਾਰੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ, ਰੋਕਥਾਮ ਅਤੇ ਇਲਾਜ ਨੂੰ ਉਤਸ਼ਾਹਿਤ ਕਰਨ ਲਈ ‘ ਨੈਸ਼ਨਲ  ਕੈਂਸਰ ਦਿਵਸ’ ਮਨਾਇਆ ਗਿਆ । ਉਨ੍ਹਾਂ ਦੱਸਿਆ ਕਿ ਕੈਂਸਰ ਦੀ ਰੋਕਥਾਮ ਲਈ ਸਕ੍ਰੀਨਿੰਗ ਮੁਹਿੰਮ ਵੀ ਚਲਾਈ ਜਾ ਰਹੀ ਹੈ ਤਾਂ ਜੋ ਕੈਂਸਰ ਦੇ ਮਰੀਜਾਂ ਦੀ ਸਮੇਂ ਰਹਿੰਦਿਆਂ ਜਾਂਚ ਕਰਕੇ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਨਿਜਾਤ ਪਾਈ ਜਾ ਸਕੇ । ਉਨ੍ਹਾਂ ਕਿਹਾ ਕਿ ਕੈਂਸਰ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਸਿਹਤ ਕਰਮਚਾਰੀਆਂ ਦੀ ਮਦਦ ਨਾਲ ਆਈ.ਈ.ਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਸਬੰਧੀ ਗਤੀਵਿਧੀਆਂ ਅਪਣਾਕੇ ਕੈਂਸਰ ਬਾਰੇ ਜਾਗਰੂਕਤਾ ਅਤੇ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਸਕ੍ਰੀਨਿੰਗ ਮੁਹਿੰਮ ਅਜਿਹੇ ਨਵੇਂ ਕੈਂਸਰ ਮਰੀਜ਼ਾਂ ਲਈ ਵਰਦਾਨ ਸਿੱਧ ਹੋਈ ਹੈ ਕਿਉਂਕਿ ਉਹ ਹੁਣ ਆਪਣੀ ਸਿਹਤਯਾਬੀ ਲਈ ਸਮੇਂ ਰਹਿੰਦਿਆਂ ਇਲਾਜ ਕਰਵਾ ਰਹੇ ਹਨ । 

Advertisements

ਉਹਨਾਂ ਦੱਸਿਆ ਕਿ ਕੈਂਸਰ ਦੇ ਮਰੀਜਾਂ ਦਾ ਇਲਾਜ ਸਰਬੱਤ ਸਿਹਤ ਬੀਮਾ ਯੋਜਨਾ  ਅਧੀਨ ਮੁਫਤ ਕੀਤਾ ਜਾਂਦਾ ਹੈ ਉਹਨਾਂ ਅੱਗੇ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੀ ਆਬਾਦੀ ਦੀ ਏ.ਐਨ.ਐਮ. ਵਲੋਂ 3 ਕਿਸਮਾਂ ਦੇ ਕੈਂਸਰ ਜਿਵੇਂ ਓਰਲ, ਬ੍ਰੈਸਟ ਅਤੇ ਸਰਵਾਈਕਲ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਏ.ਐਨ.ਐਮਜ਼ ਅਤੇ ਹੋਰ ਪੈਰਾ ਮੈਡੀਕਲ ਸਟਾਫ ਨੂੰ ਜਾਂਚ ਕਰਨ ਸਬੰਧੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਸਮੇਂ ਰਹਿੰਦਿਆਂ ਕੈਂਸਰ ਦੀਆਂ ਉਕਤ ਕਿਸਮਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਪਾਏ ਗਏ ਸ਼ੱਕੀ ਮਾਮਲਿਆਂ ਨੂੰ ਅਗਲੇਰੀ ਜਾਂਚ ਅਤੇ ਇਲਾਜ ਲਈ ਅੱਗੇ ਰੈਫਰ ਕੀਤਾ  ਜਾ  ਸਕੇ । ਇਸ ਮੌਕੇ ਸਿਵਲ ਸਰਜਨ ਡਾ ਪਰਮਿੰਦਰ ਕੌਰ ਵਲੋਂ ਕੈਂਸਰ ਸੰਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜਿਲਾ ਪਰਿਵਾਰ ਭਲਾਈ ਅਫਸਰ ਡਾ.ਸੁਨੀਲ ਆਹੀਰ, ਮੈਡੀਕਲ ਅਫਸਰ ਡਾ.ਗੁੰਜਨ, ਡਿਪਟੀ ਮਾਸ ਮੀਡੀਆ ਅਫਸਰ ਤ੍ਰਿਪਤਾ ਦੇਵੀ, ਰਜਿੰਦਰ ਸਿੰਘ, ਜਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ ਹਾਜ਼ਰ ਸਨ ।

LEAVE A REPLY

Please enter your comment!
Please enter your name here