ਨਾਇਬ ਤਹਿਸੀਲਦਾਰ ਨੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਦਾਖ਼ਲ ਵਿਅਕਤੀਆਂ ਨਾਲ ਕੀਤੀ ਮੁਲਾਕਾਤ

ਹੁਸਿ਼ਆਰਪੁਰ (ਦ ਸਟੈਲਰ ਨਿਊਜ਼)। ਲਵਦੀਪ ਸਿੰਘ ਨਾਇਬ ਤਹਿਸੀਲਦਾਰ ਸ਼ਾਮਚੁਰਾਸੀ ਵਲੋਂ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਵਿਅਕਤੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਸ ਲਵਦੀਪ ਸਿੰਘ ਵਲੋਂ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦੀ ਜਾਣਕਾਰੀ ਲਈ ਅਤੇ ਸਮੂਹ ਮਰੀਜ਼ਾਂ ਨੂੰ ਵੱਖ ਵੱਖ ਉਦਾਹਰਣਾਂ ਦੇ ਕੇ ਨਸ਼ਾ ਰਹਿਤ ਜ਼ਿੰਦਗੀ ਜਿਊਣ ਲਈ ਪ੍ਰੇਰਿਆ।

Advertisements

ਉਨ੍ਹਾਂ ਵਲੋਂ ਕੇਂਦਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਕੇਂਦਰ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁਝ ਸੁਝਾਅ ਵੀ ਦਿੱਤੇ ਗਏ। ਕੇਂਦਰ ਦੇ ਮੈਡੀਕਲ ਅਫਸਰ ਡਾ ਜਸਵਿੰਦਰ ਸਿੰਘ ਡੋਗਰਾ ਨੇ ਨਾਇਬ ਤਹਿਸੀਲਦਾਰ ਸ਼ਾਮਚੁਰਾਸੀ ਲਵਦੀਪ ਸਿੰਘ ਦਾ ਕੇਂਦਰ ਵਿਖੇ ਆਉਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਕੇਂਦਰ ਵਲੋਂ ਯਾਦ ਚਿੰਨ੍ਹ ਵੀ ਭੇਂਟ ਕੀਤਾ। ਇਸ ਸਮੇਂ ਅਮਰੀਕ ਸਿੰਘ ਕਬੀਰਪੁਰ, ਗੁਰਪ੍ਰੀਤ ਸਿੰਘ ਪਥਿਆਲ, ਸੁਖਵਿੰਦਰ ਸਿੰਘ, ਅਮਨਦੀਪ ਸਿੰਘ, ਬਲਜੀਤ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here