ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘਟਾਉਣ ਵਾਸਤੇ ਲੋੜੀਂਦੇ ਉਪਰਾਲੇ ਕੀਤੇ ਜਾਣ: ਸਿਵਲ ਸਰਜਨ

ਹੁਸਿ਼ਆਰਪੁਰ (ਦ ਸਟੈਲਰ ਨਿਊਜ਼)। ਮਾਤਰੀ ਮੌਤਾਂ ਦਾ ਰੀਵਿਓ ਕਰਨ ਦੇ ਲਈ ਸਿਵਲ ਸਰਜਨ ਹੁਸਿ਼ਆਰਪੁਰ ਡਾ. ਪਰਮਿੰਦਰ ਕੌਰ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਮੈਟਰਨਲ ਡੈਥ ਰੀਵਿਓ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ ਸਮੂਹ ਸੀਨੀਅਰ ਮੈਡੀਕਲ ਅਫਸਰ, ਐਲ.ਐਚ.ਵੀ., ਸਬੰਧਤ ਏ.ਐਨ.ਐਮ. ਅਤੇ ਅੰਤਰੀਵੀ ਕਮੇਟੀ ਨੇ ਸਿ਼ਰਕਤ ਕੀਤੀ। ਜਿਲਾ ਹੁਸਿ਼ਆਰਪੁਰ ਵਿਚ ਮਹੀਨਾ ਅਗਸਤ 2021 ਤੋ ਲੈਕੇ ਅਕਤੂਬਰ 2021 ਤੱਕ 11 ਮਾਂਵਾਂ ਦੀ ਮੌਤ ਹੋਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਹੁਸਿ਼ਆਰਪੁਰ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਕੋਵਿਡ ਕਾਲ ਵਿਚ ਮਾਤਰੀ ਮੌਤਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ, ਜੋ ਕਿ ਇੱਕ ਗੰਭੀਰ ਵਿਸ਼ਾ ਹੈ। ਸਾਰੇ ਸੀਨੀਅਰ ਮੈਡੀਕਲ ਅਫਸਰ ਅਤੇ ਬਾਕੀ ਫੀਲਡ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਵਾਸਤੇ ਲੋੜੀਂਦੇ ਉਪਰਾਲੇ ਕੀਤੇ ਜਾਣ।

Advertisements

ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਜਿਲਾ ਪਰਿਵਾਰ ਭਲਾਈ ਅਫਸਰ ਡਾ. ਸੁਨੀਲ ਆਹੀਰ ਨੇ ਕਿਹਾ ਕਿ ਮਾਤਰੀ ਮੌਤਾਂ ਦੀ ਘੋਖ ਕਰਨ ਤੇ ਬਾਅਦ ਇਹ ਤੱਥ ਨਿਕਲ ਕੇ ਸਾਹਮਣੇ ਆਏ ਹਨ ਕਿ ਜਿਆਦਾਤਰ ਮੌਤਾਂ ਦਾ ਕਾਰਨ ਹਾਈਰਿਸਕ ਪ੍ਰੈਗਨੈਸੀ ਸੀ, ਜਿਨਾ ਗਰਭਵਤੀ ਔਰਤਾਂ ਵੱਲੋ ਸਮੇ ਸਿਰ ਉਪਚਾਰ ਨਹੀ ਲਿਆ ਗਿਆ। ਉਨਾ ਕਿਹਾ ਕਿ ਜਿਹੜਾ ਸਟਾਫ ਪਹਿਲਾ ਕਰੋਨਾ ਕਾਲ ਦੀਆਂ ਡਿਊਟੀਆ ਵਿਚ ਵਿਅਸਤ ਸੀ ਉਨਾ ਨੂੰ ਹਦਾਇਤਾਂ ਜਾਰੀ ਕੀਤੀਆ ਗਈਆ ਹਨ ਕਿ ਉਹ ਉਚ ਖਤਰੇ ਵਾਲੀਆ ਗਰਭਵਤੀਆ ਔਰਤਾਂ ਵੱਲ ਵਿਸ਼ੇਸ਼ ਧਿਆਨ ਦੇਕੇ ਇਨਾ ਦੀ ਮੌਤ ਦਰ ਨੂੰ ਘਟਾਉਣ ਲਈ ਲੋੜੀਦੇ ਉਪਰਾਲੇ ਕਰਨ।

LEAVE A REPLY

Please enter your comment!
Please enter your name here