ਪੇਨ ਇੰਡੀਆ ਆਜ਼ਾਦੀ ਕਾ ਅਮ੍ਰਿਤ ਮਹਾਓਤਸਵ ਤਹਿਤ ਸ਼ਾਂਤੀ ਵਿਦਿਆ ਮੰਦਰ ਵਿਖੇ ਲੀਗਲ ਸਰਵਿਸ ਕੈਂਪ ਦਾ ਆਯੋਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਸ਼੍ਰੀ ਕਿਸ਼ੋਰ ਕੁਮਾਰ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ ਸੀ.ਜੇ.ਐੱਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਸ਼ਾਂਤੀ ਵਿੱਦਿਆ ਮੰਦਿਰ ਸਕੂਲ ਸਤੀਏ ਵਾਲਾ ਵਿਖੇ ਇੱਕ ਲੀਗਲ ਸਰਵਿਸਜ਼ ਕੈਂਪ ਦਾ ਆਯੋਜਨ ਕੀਤਾ ਗਿਆ । ਇਹ ਕੈਂਪ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੇ ਤਿਵਾੜੀ ਮਾਨਯੋਗ ਐਗਜੀਕਿਊਟਿਵ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰਾਂ ਦੀ ਰਹਿਨੁਮਾਈ ਹੇਠ ਸ਼੍ਰੀ ਅਰੁਣ ਗੁਪਤਾ ਮੈਂਬਰ ਸਕੱਤਰ ਸਾਹਿਬ ਦੀ ਸਰਪ੍ਰਸਤੀ ਹੇਠ ਪੂਰੇ ਭਾਰਤ ਵਿੱਚ ਚੱਲ ਰਹੀ ਪੈਨ ਇੰਡੀਆ ਆਜ਼ਾਦੀ ਕਾ ਮਹਾਓਤਸਵ ਜਾਗਰੂਕਤਾ ਕੈਂਪੇਨ ਤਹਿਤ ਅੱਜ ਲੀਗਲ ਸਰਵਿਸਜ਼ ਡੇਅ ਮਨਾਉਣ ਦੇ ਮਕਸਦ ਨਾਲ ਕਰਵਾਇਆ ਗਿਆ ।

Advertisements

ਇਸ ਕੈਂਪੇਨ ਵਿੱਚ ਡੀ.ਆਈ.ਜੀ. ਸ਼੍ਰੀ ਇੰਦਰਬੀਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਦੇਵਿੰਦਰ ਸਿੰਘ, ਐੱਸ.ਐੱਸ.ਪੀ. ਸ਼੍ਰੀ ਹਰਮਨਦੀਪ ਸਿੰਘ ਹਾਂਸ, ਸ਼੍ਰੀ ਅਸ਼ੋਕ ਬਹਿਲ ਸੈਕਟਰੀ ਰੈੱਡ ਕਰਾਸ, ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨ ਅਤੇ ਪੈਨਲ ਐਡਵੋਕੇਟ ਸਾਹਿਬਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਇਸ ਕੈਂਪੇਨ ਤਹਿਤ ਮਾਨਯੋਗ ਸਕੱਤਰ ਸਾਹਿਬ ਜੀ ਆਪ ਸਬ ਤਹਿਸੀਲਾਂ ਦੇ ਜੱਜ ਸਾਹਿਬਾਨ ਪੈਨਲ ਐਡਵੋਕੇਟ ਸਾਹਿਬਾਨ, ਪੈਰਾ ਲੀਗਲ ਵਲੰਟੀਅਰਜ਼, ਮਾਨਯੋਗ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰਾਂ ਦੀ ਮਦਦ ਨਾਲ ਜ਼ਿਲ੍ਹਾ ਫਿਰੋਜ਼ਪੁਰ ਦੇ 837 ਪਿੰਡਾਂ ਵਿੱਚ ਅਤੇ ਅਰਬਨ ਏਰੀਏ ਡੋਰ ਟੂ ਡੋਰ ਕੈਂਪੇਨ ਕਰਕੇ ਅਤੇ ਵੱਖ ਵੱਖ ਥਾਵਾਂ ਤੇ ਸੈਮੀਨਾਰ ਲਗਾ ਕੇ ਇਸ ਕੈਂਪੇਨ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀਆਂ ਕਾਨੂੰਨ ਨਾਲ ਸਬੰਧਤ ਅਤੇ ਜ਼ਿਲ੍ਹਾ ਪ੍ਰਬੰਧਕੀ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਨੂੰ ਮੱਦੇਨਜਰ ਰੱਖਦੇ ਹੋਏ ਸਰਵੇ ਕੀਤੇ ਗਏ ਅਤੇ ਅੱਜ ਇੱਥੇ ਕੈਂਪ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ 21 ਵਿਭਾਗਾਂ ਦੇ ਹੈਲਪ ਡੈਸਕ/ਸਟਾਲਾਂ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਯਤਨ ਕੀਤੇ ਗਏ ।

ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਸਕੱਤਰ ਸਾਹਿਬ ਦੀ ਮਦਦ ਨਾਲ ਜ਼ਿਲ੍ਰਾ ਫਿਰੋਜ਼ਪੁਰ ਦੇ ਭਗਤ ਪੂਰਨ ਸਿੰਘ ਡੈਫ ਅਤੇ ਡੰਬ ਸਕੂਲ ਪਿੰਡ ਕਟੋਰਾ ਦੇ ਗੂੰਗੇ ਅਤੇ ਬੋਲੇ ਬੱਚਿਆਂ ਦੇ ਵੱਖ ਵੱਖ ਪ੍ਰੋਗਰਾਮ ਕਰਵਾਏ ਗਏ । ਇਸ ਤੋਂ ਇਲਾਵਾ ਅੰਧ ਵਿਦਿਆਲਿਆ ਦੇ ਵਿਦਿਆਰਥੀਆਂ ਨੂੰ ਕੱਪੜੇ, ਚਾਦਰਾਂ ਅਤੇ ਚੱਪਲਾਂ ਵੀ ਦਿੱਤੀਆਂ ਗਈਆਂ । ਲੋੜਵੰਦ ਵਿਅਕਤੀਆਂ ਨੂੰ ਮਾਨਯੋਗ ਡੀ.ਸੀ. ਸਾਹਿਬ ਦੇ ਸਹਿਯੋਗ ਨਾਲ 15 ਇਲੈਕਟ੍ਰਿਕ ਟਰਾਈ ਸਾਇਕਲ ਵੀ ਵੰਡੇ ਗਏ । ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁਜਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮੁੱਦਕੀ, ਕੈਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ ਅਤੇ ਸ਼ਾਂਤੀ ਵਿੱਦਿਆ ਮੰਦਿਰ ਸਕੂਲ ਦੇ ਬੱਚਿਆਂ ਵੱਲੋਂ ਬੈਂਡ, ਸਕਾਊਟ, ਨੁੱਕੜ ਨਾਟਕ, ਭੰਗੜਾ, ਗਿੱਧਾ, ਗੀਤ-ਸੰਗੀਤ ਦੇ ਮੁਕਾਬਲੇ ਰਾਹੀਂ ਆਏ ਹੋਏ ਦਿਲ ਜਿੱਤਿਆ। 

ਇਸ ਕੈਂਪ ਦਾ ਪ੍ਰਬੰਧਣ ਇਸ ਸਕੂਲ ਦੇ ਚੇਅਰਮੈਨ ਸ਼੍ਰੀ ਕੁਲਭੂਸ਼ਣ ਗਰਗ, ਸ਼੍ਰੀ ਮੋਹਿਤ ਗਰਗ ਅਤੇ ਸ਼੍ਰੀ ਰੋਹਿਤ ਗਰਗ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਦਫ਼ਤਰ ਅਸਿਸਟੈਂਟ ਲੇਬਰ ਕਮਿਸ਼ਨਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਿਹਤ ਵਿਭਾਗ, ਜੁਵਿਨਾਇਲ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਵਨ ਸਟਾਪ ਕਰਾਇਸਿਸ ਸੈਂਟਰ, ਜ਼ਿਲ੍ਹਾ ਸੋਸ਼ਨ ਸਕਿਊਰਿਟੀ ਵਿਭਾਗ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ, ਫੂਡ ਸਪਲਾਈ ਵਿਭਾਗ, ਐੱਨ. ਜੀ. ਓ. ਵਿਭਾਗ ਅਤੇ ਦਫ਼ਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵਿਭਾਗ ਹਾਜ਼ਰ ਸਨ । ਇਸ ਕੈਂਪ ਵਿੱਚ ਲਗਭਗ 800 ਲੋਕਾਂ ਨੇ ਸ਼ਿਰਕਤ ਕੀਤੀ । ਅਖੀਰ ਵਿੱਚ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਵੱਖ ਵੱਖ ਵਿਭਾਗਾਂ ਤੋਂ ਆਏ ਅਫਸਰ ਸਾਹਿਬਾਨਾਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ।ਸੀ.ਜੇ.ਐੱਮ ਸਾਹਿਬ ਵੱਲੋਂ ਵੀ ਸਕੂਲ ਸਟਾਫ ਨੂੰ ਵਧੀਆ ਮੈਨੇਜਮੈਂਟ ਕਰਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਇਸ ਸਕੂਲ ਦੀ ਮੈਨੇਜਮੈਨ ਕਮੇਟੀ ਨੇ ਜੱਜ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ।

LEAVE A REPLY

Please enter your comment!
Please enter your name here