ਪੁਲੀਸ ਵਲੋਂ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ, ਇੱਕ ਗਿ੍ਰਫਤਾਰ

ਚੰਡੀਗੜ (ਦ ਸਟੈਲਰ ਨਿਊਜ਼)। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮਿ੍ਰਤਸਰ ਵਜੋਂ ਹੋਈ ਹੈ। ਭਗੌੜਾ ਹੋਇਆ ਯੁੱਧਵੀਰ  ਐਨਡੀਪੀਐਸ ਦੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਨੇ ਦੋਸ਼ੀ ਕੋਲੋਂ ਰਜਿਸਟ੍ਰੇਸਨ ਨੰਬਰ ਯੂਪੀ 14 ਈਯੂ 8399 ਵਾਲੀ ਇੱਕ ਟੋਇਟਾ ਅਰਬਨ ਕਰੂਜਰ ਕਾਰ ਵੀ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲੀਸ ਦੇ ਸੀ.ਆਈ.ਏ. ਵਿੰਗ ਵੱਲੋਂ ਕਰਤਾਰਪੁਰ-ਕਿਸ਼ਨਪੁਰਾ ਰੋਡ ‘ਤੇ ਨਾਕਾ ਲਗਾਇਆ ਸੀ।

Advertisements


ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲੀਸ ਟੀਮ ਨੇ ਯੁੱਧਵੀਰ ਵੱਲੋਂ ਚਲਾਈ ਜਾ ਰਹੀ ਅਰਬਨ ਕਰੂਜਰ ਕਾਰ ਨੂੰ ਰੋਕਿਆ ਅਤੇ 55 ਕਿਲੋ ਅਫੀਮ ਬਰਾਮਦ ਕੀਤੀ। ਹਾਲਾਂਕਿ, ਯੁੱਧਵੀਰ ਦਾ ਸਾਥੀ ਪਲਵਿੰਦਰ ਸਿੰਘ ਉਰਫ ਸੰਨੀ ਵਾਸੀ ਅੰਮਿ੍ਰਤਸਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਯੁੱਧਵੀਰ ਨੇ ਖੁਲਾਸਾ ਕੀਤਾ ਕਿ ਉਸ ਨੂੰ ਇਹ ਖੇਪ ਪੇਸ਼ੇਵਰ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਵਾਸੀ ਪਿੰਡ ਵਜੀਰ ਭੁੱਲਰ(ਬਿਆਸ ) ਮੌਜੂਦਾ ਸਮੇਂ ਦੌਰਾਨ ਵਿਦੇਸ਼ ਵਿੱਚ ਰਹਿ ਰਹੇ , ਰਾਹੀਂ ਪ੍ਰਾਪਤ ਹੋਈ। ਯੁੱਧਵੀਰ ਨੇ ਕਬੂਲਿਆ  ਕਿ ਨਵ ਵਿਦੇਸ਼ ‘ਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ‘ਚ ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ ‘ਤੇ ਸਪਲਾਈ ਕਰਦਾ ਹੈ। ਜਿਕਰਯੋਗ ਹੈ ਕਿ ਨਵ ਉੱਤੇ ਐਨਡੀਪੀਐਸ ਐਕਟ  ਤਹਿਤ ਵੱਖ-ਵੱਖ ਅਪਰਾਧਿਕ ਮਾਮਲੇ ਆਇਦ ਹਨ ਅਤੇ ਉਹ ਫਿਲੌਰ ਦੇ ਚਿੰਟੂ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਹਾਲ ਹੀ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬਰਾਮਦ ਕੀਤੀ ਗਈ 300 ਕਿਲੋ ਹੈਰੋਇਨ ਦੀ ਖੇਪ ਵਿੱਚ ਨਵ ਦਾ ਨਾਂ ਵੀ ਸਾਹਮਣੇ ਆਇਆ ਸੀ।ਐਸ.ਐਸ.ਪੀ. ਜਲੰਧਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਬਰਾਮਦਗੀ ਅਤੇ ਗਿ੍ਰਫਤਾਰੀਆਂ ਹੋਣ ਦੀ ਆਸ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 176 ਮਿਤੀ 11 ਨਵੰਬਰ, 2021 ਨੂੰ ਥਾਣਾ ਕਰਤਾਰਪੁਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 18ਸੀ/61/85 ਤਹਿਤ ਦਰਜ ਕੀਤਾ ਗਿਆ ਹੈ।  

LEAVE A REPLY

Please enter your comment!
Please enter your name here