ਜਿਲੇ ਵਿੱਚ ਡੇਂਗੂ ਦੇ 17 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਵਿੱਚ ਡੇਂਗੂ  ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ  ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4848  ਸੈਪਲ ਲਏ ਹਨ । ਅੱਜ ਡੇਗੂ ਦੇ 56 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 17 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1631 ਹੋ ਗਈ ਹੋਈ ਹੈ । ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਡੇਗੂ ਮਰੀਜਾਂ ਦੇ ਇਲਾਜ ਅਤੇ ਜਾਂਚ ਲਈ ਸਾਰੇ ਸਹੂਲਤਾਂ ਮੌਜੂਦ ਹਨ । ਡੇਗੂ ਤੇ ਬਚਾਅ ਲਈ ਦਿਨ ਸਮੇ ਪੂਰੇ ਸਰੀਰ ਢੱਕਣ ਲਈ ਕਪੜੇ ਪਹਿਨੇ ਜਾਣ ਅਤੇ ਆਪਣੇ  ਘਰਾਂ ਦੇ ਆਸ ਪਾਸ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ । ਹਫਤੇ ਦੇ ਇਕ ਦਿਨ ਨੂੰ ਨਿਸ਼ਚਿਤ ਕਰਕੇ ਗਮਲਿਆਂ , ਘਰ ਦੀਆ ਛੱਤਾਂ ਤੇ ਪਏ ਸਮਾਨ ਅਤੇ ਕੂਲਰਾਂ ਆਦਿ ਦੇ ਪਾਣੀ ਨੂੰ ਬਦਲਿਆ ਜਾਵੇ ਤਾਂ ਜੋ ਡੇਗੂ ਬਿਮਾਰੀ ਫੈਲਾਉਣ ਵਾਲੇ ਮੱਛਰ ਦਾ ਲਾਰਵਾਂ ਪੈਦਾ ਹੋਣ ਤੇ ਰੋਕਿਆ ਜਾ ਸਕੇ । ਬੁਖਾਰ ਹੋਣ ਦੀ ਸੂਰਤ ਵਿੱਚ ਨਜਦੀਕੀ ਸਿਹਤ ਸੰਸਥਾਂ ਤੇ ਸਪੰਰਕ ਕੀਤਾ ਜਾਵੇ ।

Advertisements

ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 3210 ਨਵੇ ਸੈਪਲ ਲੈਣ  ਨਾਲ ਅਤੇ 3217 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 0 ਨਵੇਂ ਪਾਜੇਟਿਵ ਕੇਸ  ਹਨ ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28757 ਹੈ  ਅਤੇ ਬਾਹਰਲੇ ਜਿਲਿਆ  ਤੋ 2080 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30837 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 929025 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 900425 ਸੈਪਲ  ਨੈਗਟਿਵ ਹਨ ।  ਜਦ ਕਿ 1650 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 986 ਹੈ । ਐਕਟਿਵ ਕੇਸਾ ਦੀ ਗਿਣਤੀ  12 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29839 ਹੈ । 

LEAVE A REPLY

Please enter your comment!
Please enter your name here