Sunday, November 1, 2026
Home Chandigarh ਦੀਵਾਲੀ ਬੰਪਰ ਨੇ ਪਟਿਆਲਾ ਦੇ ਨੌਜਵਾਨ ਕਾਰਪੇਂਟਰ ਦੀ ਬਦਲੀ ਤਕਦੀਰ

ਦੀਵਾਲੀ ਬੰਪਰ ਨੇ ਪਟਿਆਲਾ ਦੇ ਨੌਜਵਾਨ ਕਾਰਪੇਂਟਰ ਦੀ ਬਦਲੀ ਤਕਦੀਰ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਰਾਜ ਡੀਅਰ ਦੀਵਾਲੀ ਬੰਪਰ 2021 ਦਾ ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਕੇ ਪਟਿਆਲਾ ਜ਼ਿਲ੍ਹੇ ਦੇ ਤ੍ਰਿਪੜੀ ਦਾ ਰਹਿਣ ਵਾਲਾ ਲੱਕੜ ਦਾ ਮਿਸਤਰੀ (ਕਾਰਪੇਂਟਰ) ਰਾਤੋ-ਰਾਤ ਕਰੋੜਪਤੀ ਬਣ ਗਿਆ ਹੈ। ਇੱਥੇ ਇਨਾਮੀ ਰਾਸ਼ੀ ਲਈ ਦਾਅਵਾ ਕਰਨ ਆਏ 34 ਸਾਲਾ ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਬੰਪਰ ਇਨਾਮ ਉਸ ਲਈ ਚਮਤਕਾਰ ਤੋਂ ਘੱਟ ਨਹੀਂ ਹੈ ਕਿਉਂਕਿ ਉਸ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਇੱਕ ਦਿਨ ਉਹ ਐਨਾਂ ਵੱਡਾ ਇਨਾਮ ਜਿੱਤੇਗਾ। ਉਸ ਨੇ ਕਿਹਾ, “ਮੇਰੇ ਕੋਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੋਈ ਸ਼ਬਦ ਨਹੀਂ ਹਨ, ਜਿਸਦੇ ਆਸ਼ੀਰਵਾਦ ਸਦਕਾ ਮੈਨੂੰ ਇਹ ਇਨਾਮ ਮਿਲਿਆ ਹੈ।

Advertisements

ਸਭ ਤੋਂ ਪਹਿਲਾਂ ਮੈਂ ਇਨਾਮੀ ਰਾਸ਼ੀ ਨਾਲ ਨਵਾਂ ਮਕਾਨ ਬਣਾਵਾਂਗਾ ਜੋ ਕਿ ਮੇਰਾ ਲੰਮੇ ਸਮੇਂ ਤੋਂ ਸੁਪਨਾ ਰਿਹਾ ਹੈ।” ਨਰੇਸ਼ ਨੇ ਇਨਾਮੀ ਰਾਸ਼ੀ ਲੈਣ ਲਈ ਇੱਥੇ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਇਸ ਖੁਸ਼ਨਸੀਬ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਉਸ ਦੇ ਬੈਂਕ ਖਾਤੇ ਵਿੱਚ ਜਲਦੀ ਜਮ੍ਹਾਂ ਕਰਾ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here