ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ। ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ, ਦੇਰ ਰਾਤ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ।

Advertisements

ਅਸਤੀਫ਼ਾ ਦੇਣ ਤੋਂ ਪਹਿਲਾਂ ਕੱਲ੍ਹ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਦੇ ਨਾਲ ਮੁਲਾਕਾਤ ਕੀਤੀ ਸੀ। ਜਾਣਕਾਰੀ ਦੇ ਅਨੁਸਾਰ, ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।

LEAVE A REPLY

Please enter your comment!
Please enter your name here