ਵਾਈਸ ਐਡਮਿਰਲ ਆਰ ਹਰੀ ਕੁਮਾਰ ਭਾਰਤੀ ਜਲ ਸੈਨਾ ਦੇ ਹੋਣਗੇ ਅਗਲੇ ਮੁਖੀ

ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰੰਗੜ੍ਹ। ਵਾਈਸ ਐਡਮਿਰਲ ਆਰ ਹਰੀ ਕੁਮਾਰ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਵਾਈਸ ਐਡਮਿਰਲ ਕੁਮਾਰ ਮੌਜੂਦਾ ਸਮੇਂ ਪੱਛਮੀ ਜਲ ਸੈਨਾ ਕਮਾਨ ਦੇ ਫਲੈਗ ਅਫ਼ਸਰ ਕਮਾਂਡਿੰਗ ਇਨ ਚੀਫ ਹਨ।

Advertisements

ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ ਹੈ। 12 ਅਪੈ੍ਰਲ, 1962 ਨੂੰ ਜਨਮੇ ਵਾਈਸ ਐਡਮਿਰਲ ਕੁਮਾਰ 1 ਜਨਵਰੀ, 1983 ਨੂੰ ਭਾਰਤੀ ਜਲ ਸੈਨਾ ਦੀ ਐਗਜ਼ੀਕਿਊਟਿਵ ਬ੍ਰਾਂਚ ’ਚ ਸ਼ਾਮਲ ਹੋਏ ਸਨ। 39 ਸਾਲ ਦੇ ਆਪਣੇ ਲੰਬੇ ਸੇਵਾਕਾਲ ’ਚ ਉਨ੍ਹਾਂ ਵੱਖ-ਵੱਖ ਅਹਿਮ ਅਹੁਦਿਆਂ ’ਤੇ ਕੰਮ ਕੀਤਾ ਹੈ।

LEAVE A REPLY

Please enter your comment!
Please enter your name here