ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ‘ਚ ਨੈਸ਼ਨਲ ਅਚੀਵਮੈਂਟ ਸਰਵੇ ਬਾਰੇ ਕਰਵਾਇਆ ਗਿਆ ਸੈਮੀਨਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਨੈਸ਼ਨਲ ਅਚੀਵਮੈਂਟ ਸਰਵੇ ਤੇ ਸੈਮੀਨਾਰ ਕਰਵਾਇਆ ਗਿਆ । ਜਿਸ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ 200 ਦੇ ਕਰੀਬ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਨੇ ਹਿੱਸਾ ਲਿਆ । ਇਸ ਮੌਕੇ ਜਿਲ੍ਹਾ ਸਿੱਖਿਆ ਅਧਿਕਾਰੀ ( ਸੈਕੰਡਰੀ) ਗੁਰਸ਼ਰਨ ਸਿੰਘ , ਸੰਜੀਵ ਗੌਤਮ (ਐਲੀਮੈਂਟਰੀ ਜਿਲ੍ਹਾ ਸਿੱਖਿਆ ਅਧਿਕਾਰੀ) ਅਤੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਕੋ- ਆਡੀਨੇਟਰ ਕਿਰਨ ਧਾਮੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਸੈਮੀਨਾਰ ਵਿਚ 12 ਨਵੰਬਰ ਨੂੰ ਪੰਜਾਬ ਵਿਚ ਹੋਣ ਵਾਲੇ ਨੈਸ਼ਨਲ ਅਚੀਏਵਮੈਂਟ ਸਰਵੇ ਦੇ ਪੇਪਰ ਸੰਬੰਧੀ ਜਾਣਕਾਰੀ ਦਿਤੀ ਗਈ।

Advertisements

ਇਸ ਮੌਕੇ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸੈਮੀਨਾਰ ਵਿਚ ਹਾਜ਼ਿਰ ਹੋਏ ਪ੍ਰਿੰਸੀਪਲਾਂ ਨੂੰ ਦੱਸਿਆ ਕਿ ਇਸ ਪੇਪਰ ਨੂੰ ਕਿਵੇਂ ਕਰਵਾਉਣਾ ਹੈ ਅਤੇ ਇਸ ਲਈ ਕੀ ਕੀ ਤਿਆਰੀਆਂ ਕੀਤੀਆਂ ਜਾਣੀਆਂ ਹਨ। ਇਸ ਮੌਕੇ ਤੇ ਰਿਆਤ ਬਾਹਰਾ ਸਕੂਲ ਦੇ ਪ੍ਰਿੰਸੀਪਲ ਡਾ. ਏਪੀਐਸ ਚਾਵਲਾ ਨੇ ਸੈਮੀਨਾਰ ਵਿਚ ਹਿੱਸਾ ਲੈਣ ਆਏ ਮੁੱਖ ਮਹਿਮਾਨਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਧੰਨਵਾਦ ਕੀਤਾ ।

LEAVE A REPLY

Please enter your comment!
Please enter your name here