ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪਰਾਲੀ ਨੂੰ ਅੱਗ ਲਗਾਉਣ ਵਾਲੇ 59 ਕਿਸਾਨਾਂ ਦੇ ਕੀਤੇ ਗਏ ਚਲਾਨ:ਡਿਪਟੀ ਕਮਿਸਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ 59 ਕਿਸਾਨਾਂ ਦੇ ਚਲਾਨ ਕੀਤੇ ਗਏ ਹਨ। ਬੀਤੇ ਦਿਨੀਂ 122 ਦੇ ਕਰੀਬ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਕੇਸ ਸਾਹਮਣੇ ਆਏ ਸਨ। ਬਾਕੀ ਕਿਸਾਨਾਂ ਦੇ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਸਬੰਧਿਤ ਐਸਡੀਐਮ ਸਾਹਿਬਾਨ ਨੂੰ ਨਿਰਦੇਸ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਬੁਲਾਈ ਗਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸਨਰ ਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਕਰਕੇ ਪ੍ਰਦੂਸ਼ਣ ਦਾ ਪੱਧਰ ਬਹੁਤ ਜ਼ਿਆਦਾ ਵੱਧ ਗਿਆ ਹੈ। ਇਸ ਲਈ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਪਰਾਲੀ ਨੂੰ ਅੱਗ ਲਗਾਉਣ ਤੇ ਰੋਕ ਲਗਾਈ ਜਾਵੇ।

Advertisements

ਐਸਡੀਐਮ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਸਬ-ਡਵੀਜ਼ਨ ਗੁਰੂਹਰਸਹਾਏ ਵਿਖੇ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਕੇਸ ਬਹੁਤ ਜ਼ਿਆਦਾ ਵੇਖਣ ਨੂੰ ਮਿਲ ਰਹੇ ਹਨ। ਬੀਤੇ ਦਿਨੀਂ 120 ਦੇ ਕਰੀਬ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਕੇਸ ਵੈਰੀਫਾਈ ਕੀਤੇ ਗਏ ਸਨ ਇਨ੍ਹਾਂ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਕੀ 2 ਕੇਸ ਦੂਸਰੇ ਸਬ ਡਵੀਜ਼ਨਾਂ ਨਾਲ ਸਬੰਧਿਤ ਸਨ ਜਿਸਦੀ ਕਾਰਵਾਈ ਦੂਸਰੇ ਐਸਡੀਐਮ ਸਾਹਿਬਾਨ ਵੱਲੋਂ ਕੀਤੀ ਜਾ ਰਹੀ ਹੈ। ਇਸ ਮੌਕੇ ਐੱਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਗੁਰੂਹਰਸਹਾਏ ਬਬਨਦੀਪ, ਐੱਸਡੀਐਮ ਜ਼ੀਰਾ ਸੂਬਾ ਸਿੰਘ ਅਤੇ ਜੋਗਿੰਦਰ ਸਿੰਘ ਸੁਪਰਡੈਂਟ-1 ਵੀ ਹਾਜ਼ਰ ਸਨ।     

LEAVE A REPLY

Please enter your comment!
Please enter your name here