ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਪਰਕਨ ਵੰਡਣ ਲਈ ਲਗਾਏ ਜਾਣ ਵਾਲੇ ਕੈਂਪ ਹੋਏ ਮੁਲਤਵੀ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਲਗਾਏ ਜਾਣ ਵਾਲੇ ਉਪਕਰਨ ਵੰਡ ਕੈਂਪ ਨੂੰ ਕਿਸੇ ਪ੍ਰਸ਼ਾਸਨਿਕ ਕਾਰਨਾਂ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਨੇ ਦਿੱਤੀ। ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਨੇ ਦੱਸਿਆ ਕਿ ਪਹਿਲਾਂ ਤੋਂ ਸ਼ਨਾਖ਼ਤ ਕੀਤੇ ਗਏ  ਵਿਅਕਤੀਆਂ ਨੂੰ ਵਿਸ਼ੇਸ਼ ਉਪਕਰਨ ਮੁਹੱਈਆ ਕਰਵਾਏ ਜਾਣ ਲਈ 10 ਨਵੰਬਰ ਨੂੰ ਸਰਕਾਰੀ ਸੀਨੀ ਸਕੈਂਡਰੀ ਸਕੂਲ ਲੜਕੇ ਜ਼ੀਰਾ, 11 ਨਵੰਬਰ ਨੂੰ ਸਰਕਾਰੀ ਸੀਨੀ ਸਕੈਂਡਰੀ ਸਕੂਲ ਲੜਕੇ ਤਲਵੰਡੀ ਭਾਈ, 12 ਨਵੰਬਰ ਨੂੰ ਸਰਕਾਰੀ ਸੀਨੀ ਸਕੈਂਡਰੀ ਸਕੂਲ ਲੜਕੇ ਫਿਰੋਜ਼ਪੁਰ, 13 ਨਵੰਬਰ ਨੂੰ ਸਰਕਾਰੀ ਸੀਨੀ ਸਕੈਂਡਰੀ ਸਕੂਲ ਲੜਕੇ ਮਮਦੋਟ ਅਤੇ 15 ਨਵੰਬਰ ਨੂੰ ਸਰਕਾਰੀ ਸੀਨੀ ਸਕੈਂਡਰੀ ਸਕੂਲ ਲੜਕੇ ਗੁਰੂਹਰਸਹਾਏ ਵਿਖੇ ਉਪਕਰਨ ਵੰਡ ਕੈਂਪ ਲਗਾਏ ਜਾਣੇ ਸਨ, ਪਰ ਪ੍ਰਸ਼ਾਸਨਿਕ ਕਾਰਨਾਂ ਕਰ ਕੇ ਇਹ ਕੈਂਪ ਮੁਲਤਵੀ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਕੈਂਪਾਂ ਸਬੰਧੀ ਨਵੀਆਂ ਮਿਤੀਆਂ ਬਾਰੇ ਬਾਅਦ ਵਿਚ ਸੂਚਿਤ ਕੀਤਾ ਜਾਵੇਗਾ।

Advertisements

LEAVE A REPLY

Please enter your comment!
Please enter your name here