ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਅੱਤੇ ਹੋਰ ਮੰਗਾਂ ਨੂੰ ਲੈ ਕੇ ਯੂਨੀਅਨ ਨੇ ਕੀਤੀ ਮੀਟਿੰਗ

ਕਪੂਰਥਲਾ (ਦ ਸਟੈਲਰ ਨਿਊਜ਼)। ਪੰਜਾਬ ਰੋਡਵੇਜ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੀਆਰਟੀਸੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਜਲੰਧਰ ਬੱਸ ਸਟੈਂਡ ਵਿਖੇ ਹੋਈ। ਜਿਸ ਵਿੱਚ ਪੰਜਾਬ ਦੇ 27 ਡਿੱਪੂਆ ਦੇ ਪ੍ਰਧਾਨ ਸੈਕਟਰੀ ਹਾਜ਼ਿਰ ਹੋਏ ਕੁਝ ਅਹਿਮ ਫੈਸਲੇ ਲਏ ਗਏ। ਸਰਪ੍ਰਸਤ ਕਮਲ ਕੁਮਾਰ ਚੈਅਰਮੈਨ ਬਲਵਿੰਦਰ ਸਿੰਘ ਰਾਠ ਨੇ ਪ੍ਰੈੱਸ ਬਿਆਨ ਜਾਰੀ ਕਰਦਿਆ ਦੱਸਿਆ ਕਿ ਸਰਕਾਰ ਵਲੋ ਯੂਨੀਅਨ ਨਾਲ 20 ਦਿਨਾ ਦਾ ਸਮਾ ਮੰਗਿਆ ਗਿਆ ਸੀ ਕਿ 20 ਦਿਨਾ ਵਿਚ ਪਨਬੱਸ ਅਤੇ ਪੀਆਰਟੀਸੀ ਦਾ ਸਮੁੱਚਾ ਕਾਮਾ ਪੱਕਾ ਕਰ ਦਿਤਾ ਜਾਵੇਗਾ। ਪਰ ਇਕ ਮਹੀਨਾ ਬੀਤ ਜਾਣ ਬਾਅਦ ਵੀ ਸਰਕਾਰ ਵਲੋ ਪਨਬਸ ਅਤੇ ਪੀਆਰਟੀਸੀ ਦਾ ਇਕ ਵੀ ਵਰਕਰ ਪੱਕਾ ਨਹੀ ਕੀਤਾ ਗਿਆ, ਜਿਸ ਕਾਰਨ ਵਰਕਰਾ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Advertisements

ਯੂਨੀਅਨ ਵਲੋ ਮੰਗ ਕੀਤੀ ਪਨਬੱਸ ਪੀਆਰਟੀਸੀ ਦਾ ਸਮੂਹ ਸਟਾਫ ਪੱਕਾ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ। ਅਡਵਾਸ ਬੁਕਰ ਅਤੇ ਡਾਟਾ ਐਂਟਰੀ ਆਪ੍ਰੇਟਰ ਵਰਕਰਾ ਦੀ 2500+30%ਵਾਧਾ ਕੀਤਾ ਜਾਵੇ। ਰਿਪੋਰਟਾ ਅਤੇ ਕੰਡੀਸ਼ਨ ਵਾਲੇ ਸਾਰੇ ਵਰਕਰ ਬਹਾਲ ਕੀਤੇ ਜਾਣ, ਸੰਘਰਸ਼ ਦੌਰਾਨ ਸਸਪੈਂਡ ਕੀਤੇ ਵਰਕਰ ਬਹਾਲ ਕੀਤੇ ਜਾਣ, ਸਰਕਾਰ ਵਲੋ ਵਰਕਰਾ ਨਾਲ ਝੂਠਾ ਵਾਅਦਾ ਕਰਕੇ ਟਾਇਮ ਟਪਾਇਆ ਜਾ ਰਿਹਾ ਹੈ, ਜਿਸ ਕਾਰਨ ਮਜਬੂਰਨ ਯੂਨੀਅਨ ਵਲੋ ਸੰਘਰਸ਼ ਕਰਨ ਸਮੇਤ ਸਖ਼ਤ ਐਕਸ਼ਨ ਕਰਨ ਲਈ ਰਸਤਾ ਅਖਤਿਆਰ ਕਰਨਾ ਪਿਆ ਹੈ। ਜਿਸ ਵਿੱਚ 15/11/2021 ਨੂੰ ਗੇਟ ਰੈਲੀਆ ਕਰਕੇ ਪੂਰੇ ਪੰਜਾਬ ਅੰਦਰ ਕਾਂਗਰਸ ਸਰਕਾਰ ਖਿਲਾਫ ਬੱਸਾ ਵਿੱਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ ਅਤੇ 23/11/2021 ਨੂੰ ਅਣਮਿਥੇ ਸਮੇ ਦੀ ਹੜਤਾਲ ਕਰਕੇ 24/11/2021 ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਰੋਸ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਦੇ ਸਾਰੇ ਨੈਸ਼ਨਲ ਹਾਈਵੇਅ ਜਾਮ ਕਰਨ ਵਰਗੇ ਤਿੱਖੇ ਸੰਘਰਸ਼ ਕੀਤੇ ਜਾਣਗੇ ਅਤੇ ਪੰਜਾਬ ਸਰਕਾਰ ਵਲੋ ਜਿੰਨੇ ਵੀ ਸਰਕਾਰੀ ਪ੍ਰੋਗਰਾਮ ਦੌਰਾਨ ਪਨਬੱਸ ਅਤੇ ਪੀ ਆਰ ਟੀ ਸੀ ਦੀਆ ਬੱਸਾ ਦੀ ਵਰਤੋ ਕੀਤੀ ਜਾਦੀ ਹੈ ਤਾ ਸਮੂਹ ਸਟਾਫ ਇਹਨਾ ਪ੍ਰੋਗਰਾਮ ਵਿਚ ਡਿਉਟੀਆ ਨਹੀ ਕਰਨਗੇ। ਇਸ ਸੰਘਰਸ਼ ਦੌਰਾਨ ਹੋਣ ਵਾਲੇ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਇਸ ਮੌਕੇ ਸੂਬਾ ਆਗੂ ਗੁਰਪ੍ਰੀਤ ਸਿੰਘ ਪੰਨੂ, ਹਰਕੇਸ ਵਿਕੀ ਸੂਬਾ ਕੈਸ਼ੀਅਰ, ਸੁਬਾ ਆਗੂ ਜਗਤਾਰ ਸਿੰਘ, ਬਲਜਿੰਦਰ ਸਿੰਘ , ਸੀਨੀਅਰ ਮੀਤ ਪ੍ਰਧਾਨ ਜੋਧ ਸਿੰਘ, ਮੀਤ ਪ੍ਰਧਾਨ ਪ੍ਰਦੀਪ ਕੁਮਾਰ, ਰਾਜ ਕੁਮਾਰ ਸੂਬਾ ਆਗੂ ਮੀਤ ਪ੍ਰਧਾਨ, ਸਤਨਾਮ ਸਿੰਘ ਸੂਬਾ ਆਗੂ , ਸਮਸ਼ੇਰ ਸਿੰਘ , ਹਰਦੀਪ ਸਿੰਘ ਕਾਹਲੋ, ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਬਲਜੀਤ ਸਿੰਘ ਸੂਬਾ ਆਗੂ, ਜਗਤਾਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here