ਆਸਾਮ: ਟਰੱਕ ਅਤੇ ਆਟੋ ਰਿਕਸ਼ਾ ਦੀ ਜ਼ਬਰਦਸਤ ਟੱਕਰ, 9 ਲੋਕਾਂ ਦੀ ਦਰਦਨਾਕ ਮੌਤ

ਅਸਾਮ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਅਸਾਮ ਦੇ ਪੱਥਰਖੰਡੀ ਦੇ ਬੈਟਾਖਲ ‘ਚ ਇੱਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਟਰੱਕ ਤੇ ਆਟੋ ਦੀ ਆਹਮਣੇ ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 9 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਟੱਕਰ ਇੰਨੀਂ ਭਿਆਨਕ ਸੀ ਕਿ ਆਟੋ ਰਿਕਸ਼ਾ ਤਹਿਸ ਨਹਿਸ ਹੋ ਗਿਆ। ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

Advertisements

ਪੁਲਸ ਤੇ ਪ੍ਰਸ਼ਾਸਨ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਜਾਣਕਾਰੀ ਦੇ ਮੁਤਾਬਕ ਟਰੱਕ ਦਾ ਮਾਲਕ ਮੌਕੇਂ ਤੋਂ ਫ਼ਰਾਰ ਹੋ ਗਿਆ, ਜਿਸ ਦੀ ਆਸਾਮ ਪੁਲਿਸ ਤਲਾਸ਼ ਕਰ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਇਸੇ ਤਰ੍ਹਾਂ ਦਾ ਭਿਆਨਕ ਹਾਦਸਾ ਹੋਇਆ ਸੀ, ਜਿਸ ਵਿੱਚ 12 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ। ਇਸ ਹਾਦਸੇ ਵਿੱਚ ਬੱਸ ਤੇ ਟਰੱਕ ਦੇ ਵਿਚਾਲੇ ਆਹਮਣੇ ਸਾਹਮਣੇ ਦੀ ਟੱਕਰ ਹੋਈ ਸੀ, ਜਿਸ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ ਸੀ।

LEAVE A REPLY

Please enter your comment!
Please enter your name here