13 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ ਮੈਗਾ ਕੋਵਿਡ ਵੈਕਸੀਨੇਸ਼ਨ ਕੈਂਪ: ਸਿਵਲ ਸਰਜਨ

ਹੁਸਿ਼ਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਰਮਿੰਦਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਟੀਕਾਕਰਣ ਅਫਸਰ ਡਾ.ਸੀਮਾ ਗਰਗ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ “ਮੈਗਾ ਕੋਵਿਡ ਵੈਕਸੀਨੇਸ਼ਨ ਕੈਂਪ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਟੀਕਾਕਰਣ ਕੈਂਪ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਲਗਾਏ ਜਾ ਰਹੇ ਮੁਫਤ ਕਾਨੂੰਨੀ ਸੇਵਾਵਾਂ ਮੈਗਾ ਕੈਂਪ ਦੌਰਾਨ ਮਿਤੀ 13 ਨਵੰਬਰ 2021 ਦਿਨ ਸ਼ਨੀਵਾਰ ਪੀ.ਡੀ ਆਰੀਆ ਗਲਜ਼ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਕੋਵੀਸ਼ੀਲਡ ਅਤੇ ਕੋਵੈਕਸਿਨ ਟੀਕੇ ਦੀ ਪਹਿਲੀ ਅਤੇ ਦੂਜੀ ਡੋਜ਼ ਲਗਾਈ ਜਾਵੇਗੀ । 

Advertisements

ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹਨਾਂ ਨੇ ਅਜੇ ਤੱਕ ਆਪਣੀ ਕੋਵਿਡ  ਟੀਕੇ ਦੀ ਪਹਿਲੀ ਜਾਂ ਦੂਜੀ ਡੋਜ਼ ਨਹੀ ਲਗਵਾਈ, ਉਹ ਇਸ ਮੈਗਾ ਕੈਂਪ ਦਾ ਲਾਹਾ ਲੈਕੇ ਆਪਣਾ ਟੀਕਾਕਰਣ ਕਰਵਾ ਸਕਦੇ ਹਨ ।

LEAVE A REPLY

Please enter your comment!
Please enter your name here