ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਵਿਸ਼ੇਸ਼ ਕੋਵਿਡ ਟੀਕਾਕਰਣ ਜਾਗਰੂਕਤਾ ਰੈਲੀ ਕੱਢੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ ਟੀਕਾਕਰਣ ਨੂੰ ਸ਼ਤ-ਪ੍ਰਤੀਸ਼ਤ ਕਰਵਾਉਣ ਲਈ ਸਿਹਤ ਵਿਭਾਗ ਵਲੋਂ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ । ਇਸੀ ਕੜੀ ਤਹਿਤ ਅੱਜ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਤੋਂ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ  ਵਿਸ਼ੇਸ਼ ਕੋਵਿਡ ਟੀਕਾਕਰਣ ਜਾਗਰੂਕਤਾ ਰੈਲੀ ਕੱਢੀ ਗਈ । ਜਿਸ ਨੂੰ ਸਿਵਲ ਸਰਜਨ ਡਾ.ਪਰਮਿੰਦਰ ਕੌਰ ਜੀ ਨੇ ਹਰੀ ਝੰਡੀ ਦੇਕੇ ਰਵਾਨਾ ਕੀਤਾ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਕੋਵਿਡ ਟੀਕਾਕਰਣ ਦੀ ਦੂਜੀ ਡੋਜ਼ ਲਗਵਾਉਣ ਲਈ ਪ੍ਰੇਰਿਤ ਕਰਨਾ ਹੈ । ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਕਰੋਨਾ ਦੀ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੋਵਿਡ ਟੀਕਾਕਰਣ ਦੀਆਂ ਦੋਨੋਂ ਡੋਜ਼ਾ ਲਗਵਾਉਣੀਆਂ ਬਹੁਤ ਜ਼ਰੂਰੀ ਹਨ। ਉਨਾਂ ਦੱਸਿਆ ਕਿ ਰੋਜ਼ਾਨਾ ਦੇ ਕੋਵਿਡ ਟੀਕਾਕਰਣ ਕੈਂਪਾ ਤੋਂ ਇਲਾਵਾ ਇੱਕ ਵਿਸ਼ੇਸ਼ “ਮੈਗਾ ਕੋਵਿਡ ਵੈਕਸੀਨੇਸ਼ਨ ਕੈਂਪ” ਦਾ ਆਯੋਜਨ ਮਿਤੀ  13 ਨਵੰਬਰ 2021 ਦਿਨ ਸ਼ਨੀਵਾਰ ਨੂੰ ਪੀ.ਡੀ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕੋਵੀਸ਼ੀਲਡ ਅਤੇ ਕੋਵੈਕਸਿਨ ਟੀਕੇ ਦੀ ਪਹਿਲੀ ਅਤੇ ਦੂਜੀ ਡੋਜ਼ ਲਗਾਈ ਜਾਵੇਗੀ । 

Advertisements

ਉਨਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਜਿਹਨਾਂ ਨੇ ਅਜੇ ਤੱਕ ਆਪਣੀ ਕੋਵਿਡ  ਟੀਕੇ ਦੀ ਪਹਿਲੀ ਜਾਂ ਦੂਜੀ ਡੋਜ਼ ਨਹੀ ਲਗਵਾਈ, ਉਹ ਇਸ ਮੈਗਾ ਕੈਂਪ ਦਾ ਲਾਹਾ ਲੈਕੇ ਆਪਣਾ ਟੀਕਾਕਰਣ ਕਰਵਾ ਸਕਦੇ ਹਨ । ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਇਸ ਮੌਕੇ ਸਹਾਇਕ ਸਿਵਲ ਡਾ.ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਸੀਮਾ ਗਰਗ, ਜ਼ਿਲ੍ਹਾ ਸਿਹਤ ਅਫਸਰ ਡਾ.ਲਖਬੀਰ ਸਿੰਘ, ਦਵਿੰਦਰ ਭੱਟੀ, ਅਭੇਮੋਹਨ, ਕੇਵਲ,ਉਪਕਾਰ ਸਿੰਘ, ਸਤਪਾਲ , ਭੁਪਿੰਦਰ, ਮੈਡਮ ਆਸ਼ਾ ਕੁਮਾਰੀ, ਨਵਪ੍ਰੀਤ,ਨਰਸਿੰਗ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here