ਪ੍ਰਾਰਥੀ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂ ਡੀਸੀ ਦਫਤਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਹਾਜ਼ਰ ਹੋਈ ਕੰਪਨੀ ਇਜਾਈਲ ਹਰਬਲ ਵੱਲੋਂ ਵੈੱਲਨੈੱਸ ਐਡਵਾਈਜ਼ਰ ਦੀ ਅਸਾਮੀ, ਸੇਵਾ ਭਾਰਤ ਵੱਲੋਂ ਐਸ.ਐਸ.ਕੇ ਇੰਚਾਰਜ ਦੀ ਅਸਾਮੀ ਅਤੇ ਟੈਕਨਿੱਕ ਕੰਪਿਊਟਰਸ ਵੱਲੋਂ ਕੰਪਿਊਟਰ ਹਾਰਡਵੇਅਰ ਟੈਕਨੀਸ਼ੀਅਨ ਸੀ.ਸੀਟੀ.ਵੀ ਇੰਸਟਾਲੇਸ਼ਨ ਟੈਕਨੀਸ਼ੀਅਨ ਦੀ ਅਸਾਮੀ ਦੀ ਪੂਰਤੀ ਲਈ ਇੰਟਰਵਿਊ ਰੱਖੀ ਗਈ।

Advertisements

ਇਸ ਰੋਜ਼ਗਾਰ ਮੇਲੇ ਵਿੱਚ 142 ਪ੍ਰਾਰਥੀਆਂ ਨੇ ਭਾਗ ਲਿਆ ਗਿਆ, ਜਿਸ ਵਿਚੋਂ 53 ਪ੍ਰਾਰਥੀਆਂ ਦੀ ਮੌਕੇ ਤੇ ਚੋਣ ਕੀਤੀ ਗਈ। ਇਸ ਮੇਲੇ ਵਿੱਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ  ਦਵਿੰਦਰ ਸਿੰਘ ਵੱਲੋਂ ਕੰਪਨੀਆਂ ਦੇ ਨਿਯੋਜਕਾਂ ਨਾਲ ਅਸਾਮੀਆਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਅਤੇ ਨਾਲ ਹੀ  ਹਾਜ਼ਰ ਹੋਏ ਪ੍ਰਾਰਥੀਆਂ ਨੂੰ ਜਿੰਦਗੀ ਵਿੱਚ ਕੋਈ ਵੀ ਕੰਮ ਛੋਟਾ ਵੱਡਾ ਨਾ ਹੋਣ ਦੇ ਨਾਲ ਨਾਲ ਆਪਣੇ ਆਪ ਨੂੰ ਆਪਣੀ ਯੋਗਤਾ ਦੇ ਮੁਤਾਬਿਕ ਕਾਬਿਲ ਬਣ ਕੇ ਕਿਸੇ ਵੀ ਸਰਕਾਰੀ-ਗੈਰ ਸਰਕਾਰੀ ਅਦਾਰਿਆਂ ਵਿੱਚ ਜਾਂ ਕੋਈ ਵੀ ਸਵੈ-ਰੋਜ਼ਗਾਰ ਦਾ ਕਿੱਤਾ ਅਪਣਾ ਕੇ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਜਾਗਰੂਕ ਕੀਤਾ ਗਿਆ।ਇਸ ਦੇ ਨਾਲ ਹੀ ਉਨ੍ਹਾਂ ਪ੍ਰਾਰਥੀਆਂ ਨੂੰ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਦੁਆਰਾ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ ਮਹੀਨਾਵਾਰ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਗਿਆਪਤ ਅਸਾਮੀਆਂ ਸਬੰਧੀ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਲਕੁੱਲ ਮੁਫਤ ਦਿੱਤੀ ਜਾਣ ਵਾਲੀ ਕੋਚਿੰਗ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸੁਪਰਡੰਟ ਗੇ੍ਰਡ-1 ਡੀਸੀ ਦਫਤਰ ਜ਼ੋਗਿੰਦਰ ਸਿੰਘ, ਗੁਰਜੰਟ ਸਿੰਘ ਪਲੇਸਮੈਂਟ ਅਫਸਰ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਰਾਹੁਲ ਵੋਹਰਾ ਯੰਗ ਪ੍ਰੋਫੈਸ਼ਨਲ ਮਾਡਲ ਕਰੀਅਰ ਸੈਂਟਰ ਅਤੇ ਸਰਬਜੀਤ ਸਿੰਘ ਮਿਸ਼ਨ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ ਹਾਜ਼ਰ ਸਨ।

LEAVE A REPLY

Please enter your comment!
Please enter your name here