ਜਿਲ੍ਹਾ ਪਠਾਨਕੋਟ ਵਿੱਚ ਨੈਸਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਮੁਕੰਮਲ


ਪਠਾਨਕੋਟ (ਦ ਸਟੈਲਰ ਨਿਊਜ਼)। 12 ਨਵੰਬਰ ਨੂੰ ਦੇਸ ਭਰ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਨੈਸਨਲ ਅਚੀਵਮੈਂਟ ਸਰਵੇ ਦੀਆਂ ਸਾਰੀਆਂ ਤਿਆਰੀਆਂ ਜਿਲ੍ਹਾ ਪਠਾਨਕੋਟ ਵਿੱਚ ਮੁਕੰਮਲ ਹੋ ਗਈਆਂ ਹਨ। ਸਰਵੇ ਸਬੰਧੀ ਸਮੂਹ ਅਮਲੇ ਨੂੰ ਪੂਰੀ ਤਰ੍ਹਾਂ ਨਾਲ ਸਰਵੇ ਕੰਡਕਟ ਕਰਵਾਉਣ ਦੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਨੈਸਨਲ ਅਚੀਵਮੈਂਟ ਸਰਵੇ ਲਈ ਚੁਣੇ ਗਏ ਸਕੂਲਾਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ ਕੀਤਾ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 175 ਸਕੂਲਾਂ ਦੀ ਨੈਸਨਲ ਅਚੀਵਮੈਂਟ ਸਰਵੇ ਲਈ ਕੇਂਦਰ ਸਰਕਾਰ ਵੱਲੋਂ ਚੋਣ ਕੀਤੀ ਗਈ ਹੈ। ਵਿਭਾਗ ਵਲੋਂ 175 ਸਕੂਲਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਵੇ ਕਰਨ ਵਾਲੇ ਸਾਰੇ ਅਮਲੇ ਨੂੰ ਪੂਰੀ ਤਰ੍ਹਾਂ ਨਾਲ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਭਰ ਦੇ ਸਕੂਲਾਂ ਅੰਦਰ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਇਸ ਸਰਵੇ ਸਬੰਧੀ ਭੇਜੇ ਗਏ ਅਭਿਆਸ ਪੇਪਰਾਂ ਤੋਂ ਲਗਾਤਾਰ ਅਭਿਆਸ ਕਰਵਾਇਆ ਗਿਆ ਹੈ।

Advertisements

ਤੀਜੀ, ਪੰਜਵੀਂ, ਅਠਵੀਂ ਅਤੇ ਦਸਵੀਂ ਜਮਾਤ ਦਾ ਹੋਵੇਗਾ ਸਰਵੇ—ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਤੀਜੀ, ਪੰਜਵੀਂ, ਅਠਵੀਂ ਅਤੇ ਦਸਵੀਂ ਜਮਾਤ ਦੇ ਹੋਣ ਵਾਲੇ ਨੈਸਨਲ ਅਚੀਵਮੈਂਟ ਸਰਵੇ ਵਿੱਚ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਵਾਰ ਸਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਸਰਵੇ ਲਈ ਚੁਣੇ 175 ਸਕੂਲਾਂ ਵਿੱਚ 94 ਸਰਕਾਰੀ ਸਕੂਲ, 9 ਏਡਿਡ ਸਕੂਲ, 11 ਸੈਂਟਰਲ ਗੌਰਮਿੰਟ ਸਕੂਲ ਅਤੇ 61 ਪ੍ਰਾਈਵੇਟ ਸਕੂਲ ਸਾਮਿਲ ਹਨ। ਪ੍ਰੀਖਿਆ ਵਿੱਚ ਪ੍ਰਸਨ ਪੱਤਰ ਬਹੁ-ਵਿਕਲਪੀ ਹੋਣਗੇ। ਤੀਜੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਕੋਲੋਂ ਗਣਿਤ, ਭਾਸਾ ਅਤੇ ਈਵੀਐਸ ਨਾਲ ਸਬੰਧਤ ਪ੍ਰਸਨ ਪੁੱਛੇ ਜਾਣਗੇ। ਅਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਕੋਲੋਂ ਸਮਾਜਿਕ ਵਿਗਿਆਨ, ਗਣਿਤ, ਹਿੰਦੀ ਅਤੇ ਅੰਗਰੇਜੀ ਵਿਸੇ ਨਾਲ ਸਬੰਧਤ ਪ੍ਰਸਨ ਪੁੱਛੇ ਜਾਣਗੇ। ਪੀਜੀਆਈ ਇੰਡੈਕਸ ਦੀ ਤਰ੍ਹਾਂ ਨੈਸਨਲ ਅਚੀਵਮੈਂਟ ਸਰਵੇ ਵਿੱਚ ਵੀ ਨੰਬਰ ਇੱਕ ਰਹੇਗਾ ਪੰਜਾਬ।

ਜਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਪੀਜੀਆਈ ਇੰਡੈਕਸ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ ਉਸੇ ਤਰ੍ਹਾਂ ਹੀ ਨੈਸਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੰਬਰ ਇੱਕ ਸਥਾਨ ਹਾਸਲ ਕਰੇਗਾ। ਸਾਰੇ ਹੀ ਅਧਿਆਪਕਾਂ ਵੱਲੋਂ ਬਹੁਤ ਹੀ ਮਿਹਨਤ ਨਾਲ ਵਿਦਿਆਰਥੀਆਂ ਨੂੰ ਇਸ ਸਰਵੇ ਦੀ ਤਿਆਰੀ ਕਰਵਾਈ ਗਈ ਹੈ।

LEAVE A REPLY

Please enter your comment!
Please enter your name here