ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਜਲੰਧਰ ਵਿਖੇ ਆਈਲੈਟਸ ਦੇ ਕੋਰਸ ਲਈ ਦਾਖ਼ਲਾ ਜਾਰੀ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿਖੇ ਆਈਲੈਸਟ (International English Language Testing System) ਦੇ ਕੋਚਿੰਗ ਸੈਂਟਰ ਵਿੱਚ ਦਾਖਲਾ ਜਾਰੀ ਹੈ।

Advertisements

ਇਸ ਸਬੰਧੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਵੱਲੋਂ ਚਲਾਏ ਜਾ ਰਹੇ ਸੈਂਟਰ ਵਿੱਚ ਯੋਗ ਤੇ ਤਜਰਬੇਕਾਰ ਵਿਸ਼ਾ ਮਾਹਰ ਇੰਸਟਰੱਕਟਰ ਵੱਲੋਂ ਸਿਖਿਆਰਥੀਆਂ ਨੂੰ ਆਈਲੈਟਸ ਦੀ ਕੋਚਿੰਗ ਦਿੱਤੀ ਜਾਵੇਗੀ। ਇਸ ਸੈਂਟਰ ਵਿੱਚ ਆਈਲੈਟਸ ਦੇ ਕੋਰਸ ਲਈ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਤੇ ਆਸ਼ਿਰਤਾਂ ਦਾ ਦਾਖਲਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਖਾਲੀ ਸੀਟਾਂ ਹੋਣ ਦੀ ਹਾਲਤ ਵਿੱਚ ਇਹ ਸਿਵਲੀਅਨ ਸਿਖਿਆਰਥੀਆਂ ਵਿਚੋਂ ਭਰੀਆਂ ਜਾਣਗੀਆਂ।

 ਉਨ੍ਹਾਂ ਦੱਸਿਆ ਕਿ ਇਹ ਕੋਰਸ ਬਹੁਤ ਹੀ ਘੱਟ ਫੀਸਾਂ ‘ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਆਈਲੈਟਸ ਦੇ ਕੋਰਸ ਲਈ ਦਾਖ਼ਲਾ ਲੈਣ ਦੀ ਅਪੀਲ ਕੀਤੀ।

                ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ ਦੇ ਟੈਲੀਫੋਨ ਨੰ:98154-65556 ਉਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here