ਪਠਾਨਕੋਟ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ ਨਗਰ, ਰਾਹੀਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਹੋਏ “Pan India Awareness and Outreach Programme” from 2nd October, 2021 to 14thNovember, 2021 as a part of “Azadi Ka Amrit Mahotsav” and Legal Services Week from 08th to 14th November, 2021 ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਸਬੰਧ ਸ੍ਰੀ ਮਹੁੰਮਦ ਗੁਲਜਾਰ, ਮਾਨਯੋਗ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਅੱਜ ਮਿਤੀ 12.11.2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਜਿਲਾ ਪ੍ਰੰਬਧਕੀ ਕੰਪਲੈਕਸ ਵਿਖੇ ਲੇਬਰ ਵਿਭਾਗ ਦੇ ਸਹਿਯੋਗ ਨਾਲ ਲੋਕ ਸੁਵਿਧਾ ਕੈਂਪ ਲਗਾਇਆ ਗਿਆ , ਜਿਸ ਵੱਖ ਵੱਖ ਵਿਭਾਗਾਂ ਦੇ ਅਧਿਆਕੀਆਂ ਵਲੋਂ ਆਪਣੇ ਆਪਣੇ ਵਿਭਾਗ ਵਿੱਚ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਦੇ ਟੇਬਲ ਲਗਾ ਕੇ ਲੋਕਾਂ ਨੂੰ ਸਕੀਮਾਂ ਬਾਰੇ ਜਾਗਰੁਕ ਕੀਤਾ ਗਿਆ ਅਤੇ ਇਸ ਮੋਕੇ ਤੇ ਲੋਕਾਂ ਵੱਲੋਂ ਇਸ ਸੁਵਿਧਾ ਕੈਂਪ ਦਾ ਪੂਰਾ ਲਾਭ ਉਠਾਇਆ ਗਿਆ ।
ਇਸ ਮੋਕੇ ਤੇ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਪਿੰਡ ਦੇ ਲੋਕਾਂ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜਾ ਸਕੀਮ, ਲੋਕ ਅਦਾਲਤਾਂ/ ਸਥਾਈ ਲੋਕ ਅਦਾਲਤਾਂ, ਮੈਡੀਏਸਨ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ। ਇਸ ਤੋਂ ਇਲਾਵਾ ਕੈਂਪ ਦੋਰਾਨ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਸਹਾਇਤਾ ਲੈਣ ਲਈ ਟੋਲ ਫ੍ਰੀ ਨੰਬਰ 1968 ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਟੈਲੀਫੋਨ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ [email protected] ਤੇ ਸੰਪਰਕ ਕਰ ਸਕਦੇ ਹੋ । ਅਤੇ ਇਸ ਮੋਕੇ ਤੇ ਸ੍ਰੀ ਕੁੰਵਰ ਡਾਬਰ (ਕਿਰਤ ਤੇ ਸਲਾਹ ਅਫਸਰ), ਸ੍ਰੀ ਮਨੋਜ ਕੁਮਾਰ (ਲੇਬਰ ਇਮਫੋਰਸਮੈਂਟ ਅਫਸਰ) ਆਦਿ ਮੌਜੂਦ ਸਨ।