167 ਰੋਜ਼ਗਾਰ ਕੈਂਪਾਂ ਵਿੱਚ 25198 ਬੇਰੋਜ਼ਗਾਰ ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੱਸਿਆ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਿਰੰਤਰ ਉਪਰਾਲਿਆਂ ਤਹਿਤ 1 ਅਪ੍ਰੈਲ 2017 ਤੋਂ 30 ਸਤੰਬਰ 2021 ਤੱਕ ਲਗਾਏ ਗਏ 167 ਰੁਜ਼ਗਾਰ ਕੈਪਾਂ ਵਿਚ 25198 ਬੇਰੋਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਨਾਮੀ ਕੰਪਨੀਆਂ ਵਿੱਚ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ ਨੌਕਰੀ ਦਿਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 167 ਕੈਂਪਾਂ ਵਿੱਚ 50,688 ਆਸਾਮੀਆਂ ਲਈ 45,046 ਪ੍ਰਾਰਥੀਆਂ ਨੇ ਹਿੱਸਾ ਲਿਆ ਜਿਸ ਵਿੱਚੋਂ 25198 ਪ੍ਰਾਰਥੀਆ ਦੀ ਨੌਕਰੀ ਲਈ ਚੋਣ ਹੋਈ। ਉਨ੍ਹਾਂ ਦੱਸਿਆ ਕਿ ਕੈਂਪਾਂ ਤੋਂ ਇਲਾਵਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਥਾਪਿਤ ਕੀਤੇ ਗਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਤਕਨੀਕੀ ਤੇ ਉਚੇਰੀ ਸਿੱਖਿਆ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

Advertisements

ਉਨ੍ਹਾਂ ਕਿਹਾ ਕਿ 10ਵੀਂ ਤੇ ਬਾਰਵੀਂ ਤੋਂ ਬਾਅਦ ਹੋਣ ਵਾਲੀ ਪੜ੍ਹਾਈ ਜਾਂ ਖੇਤਰ ਵੱਲ ਜਾਣ ਸਬੰਧੀ ਵੀ ਵਿਦਿਆਰਥੀਆਂ ਨੂੰ ਚੰਗੀ ਤਰ੍ਹਾਂ ਜਾਣੂੰ ਕਰਵਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀ ਆਪਣੀ ਰੁਚੀ ਮੁਤਾਬਕ ਉਚੇਰੀ ਪੜ੍ਹਾਈ ਕਰਕੇ ਰੁਜ਼ਗਾਰ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਜੋ ਵਿਦਿਆਰਥੀ ਆਪਣਾ ਰੋਜ਼ਗਾਰ ਚਲਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਆਪਣਾ ਕਾਰੋਬਾਰ ਕਰਕੇ ਪੈਰਾਂ ਸਿਰ ਖੜ੍ਹਾ ਹੋਣ ਲਈ ਹੁਨਰ ਅਨੁਸਾਰ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਿਊਰੋ ਵਿਖੇ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਬਾਰੇ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਸਵੈ-ਰੋਜ਼ਗਾਰ ਸ਼ੁਰੂ ਕਰਨ ਵਾਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਬੈਂਕਾਂ ਵੱਲੋਂ ਸਸਤੀ ਦਰਾਂ ‘ਤੇ ਲੋਨ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਲਾਏ ਜਾਂਦੇ ਰੋਜ਼ਗਾਰ ਮੇਲਿਆਂ ‘ਚ ਵੱਖ-ਵੱਖ ਕੰਪਨੀਆਂ ਦੀ ਸ਼ਿਰਕਤ ਯਕੀਨੀ ਬਣਾ ਕੇ ਨੌਜਵਾਨਾਂ ਦੀ ਚੋਣ ਕਰਵਾਉਣ ਲਈ ਹਰ ਹੰਭਲਾ ਮਾਰਿਆ ਜਾਂਦਾ ਹੈ ਤਾਂ ਜੋ ਨੌਜਵਾਨਾਂ ਨੂੰ ਦੂਰ-ਦੁਰਾਡੇ ਜਾ ਕੇ ਖੱਜਲ-ਖੁਆਰੀ ਨਾ ਝੱਲਣੀ ਪਏ ਅਤੇ ਉਨ੍ਹਾਂ ‘ਤੇ ਹੋਰ ਵਿੱਤੀ ਬੋਝ ਨਾ ਪਵੇ।

LEAVE A REPLY

Please enter your comment!
Please enter your name here