ਵਧੀਕ ਜ਼ਿਲਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਆਦੇਸ਼ ਜਾਰੀ

ਜਲੰਧਰ (ਦ ਸਟੈਲਰ ਨਿਊਜ਼)। ਪੰਵਧੀਕ ਜ਼ਿਲਾ ਮੈਜਿਸਟਰੇਟ  ਜਲੰਧਰ ਅਮਰਜੀਤ ਸਿੰਘ ਬੈਂਸ  ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਜਲੰਧਰ (ਦਿਹਾਤੀ) ਦੀ ਹਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉਤੇ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਇਸੇ ਤਰਾਂ ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਜ਼ਿਲਾ ਜਲੰਧਰ ਦਿਹਾਤੀ ਦੇ ਇਲਾਕੇ ਅੰਦਰ ਕੋਈ ਵੀ ਵਿਅਕਤੀ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੇ ਵਹੀਕਲ/ਮੋਟਰ ਸਾਈਕਲਾਂ ਦੀ ਵਰਤੋਂ ਨਹੀਂ ਕਰੇਗਾ।

Advertisements

ਇਸੇ ਤਰਾਂ ਵਧੀਕ ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਇਨਾਂ ਕੈਮਰਿਆਂ ਅੰਦਰ ਘੱਟੋ ਘੱਟ ਸੱਤ ਦਿਨਾਂ ਦੀ ਰਿਕਾਰਡਿੰਗ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲਾ ਮੈਜਿਸਟਰੇਟ ਵਲੋਂ ਇਕ ਹੋਰ ਹੁਕਮ ਰਾਹੀਂ ਜ਼ਿਲਾ ਜਲੰਧਰ (ਦਿਹਾਤੀ)  ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਨੂੰ ਖੁੱਲੇ ਵਿੱਚ ਅੱਗ ਲਗਾਉਣ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਉਪਰੋਕਤ ਇਹ ਸਾਰੇ ਹੁਕਮ 09 ਜਨਵਰੀ 2022 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here