ਐਸਡੀਐਮਜ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਐਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਜ਼ੀਰਾ ਸੂਬਾ ਸਿੰਘ ਅਤੇ ਐਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ ਵੱਲੋਂ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਨੂੰ ਠੱਲ ਪਾਉਣ ਦੇ ਮਕਸਦ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

Advertisements

ਸੁਪਰਵਾਈਜ਼ਰ ਸਾਈਟਾਂ ਤੇ ਵਿਜਟ ਕਰ ਕੇ ਸਟਬਲ ਬਰਨਿੰਗ ਦੇ ਕੇਸਾਂ ਵਿਚ ਚਲਾਨ ਕਰਨ
ਮੀਟਿੰਗ ਦੌਰਾਨ ਐਸਡੀਐਮਜ ਨੇ ਹਾਜ਼ਰ ਹੋਏ ਸੁਪਰਵਾਈਜ਼ਰਾਂ ਅਤੇ ਨੋਡਲ ਅਫਸਰਾਂ ਆਦਿ ਤੋਂ ਪਰਾਲੀ ਨੂੰ ਅੱਗ ਲਗਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਅਤੇ ਕੇਸਾਂ ਦੀ ਜਾਣਕਾਰੀ ਲਈ ਅਤੇ ਨਾਲ ਹੀ ਸੁਪਰਵਾਈਜ਼ਰਾਂ ਨੂੰ ਸਾਈਟਾਂ ਤੇ ਜਾ ਕੇ ਵਿਜਿਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੁਪਰਵਾਈਜ਼ਰ ਸਮੇਤ ਨੋਡਲ ਅਫਸਰਾਂ ਨਾਲ ਸਾਈਟਾਂ ਤੇ ਵਿਜਿਟ ਕਰਨ ਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸ ਮਿਲਦੇ ਹਨ ਉਨ੍ਹਾਂ ਦਾ ਮੌਕੇ ਤੇ ਹੀ ਚਲਾਨ ਕਰਨ ਤੇ ਇਸ ਦੀ ਰਿਪੋਰਟ ਪੇਸ਼ ਕਰਨ। ਇਸ ਮੌਕੇ ਐਸਡੀਐਮਜ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਵੀ ਅਪੀਲ ਕਰਦੇ ਹਨ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਬਲਿਕ ਖੇਤੀਬਾੜੀ ਸੰਦਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਜੀਵਨ ਅਤੇ ਵਾਤਾਵਰਣ ਦੋਵਾਂ ਤੇ ਮਾੜਾ ਪ੍ਰਭਾਵ ਪੈਂਦਾ ਹੈ।

LEAVE A REPLY

Please enter your comment!
Please enter your name here