ਚੇਨੱਈ ਵਿੱਚ ਭਾਰੀ ਬਾਰਿਸ਼ ਕਾਰਣ ਸਕੂਲ, ਕਾਲਜ ਕੀਤੇ ਬੰਦ, 14 ਲੋਕਾਂ ਦੀ ਮੌਤ

ਤਾਮਿਲਨਾਡੂ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਤਾਮਿਲਨਾਡੂ ਦੀ ਰਾਜਧਾਨੀ ਚੇਨੱਈ ਅਤੇ ਹੋਰ ਉੱਤਰੀ ਖੇਤਰਾਂ ਵਿੱਚ ਭਾਰੀ ਮੀਂਹ ਪਿਆ । ਰਾਜ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ, ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਹੋਰ ਉੱਤਰੀ ਖੇਤਰਾਂ ਵਿੱਚ ਪਾਣੀ ਭਰ ਗਿਆ। ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਕਈ ਇਲਾਕਿਆਂ ‘ਚ ਬਿਜਲੀ ਕੱਟ ਦਿੱਤੀ ਗਈ ਹੈ। ਮੀਂਹ ਕਾਰਨ ਸੜਕਾਂ ਵੀ ਟੁੱਟ ਗਈਆਂ ਹਨ। ਪਿਛਲੇ ਚਾਰ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ, ਸੜਕਾਂ ਪਾਣੀ ਵਿਚ ਡੁੱਬ ਗਈਆਂ ਹਨ ਤੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisements

ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਸ ਦੇ ਖਤਰੇ ਨੂੰ ਦੇਖਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਤਾਮਿਲਨਾਡੂ ਸਰਕਾਰ ਨੇ 9 ਜ਼ਿਲ੍ਹਿਆਂ, ਚੇਨਈ, ਕਾਂਚੀਪੁਰਮ, ਤਿਰੂਵੱਲੁਰ, ਚੇਂਗਲਪੇਟ, ਕੁੱਡਲੋਰ, ਨਾਗਪੱਟੀਨਮ, ਤੰਜਾਵੁਰ, ਤਿਰੂਵਰੂਰ ਅਤੇ ਮੇਇਲਾਦੁਥੁਰਾਈ ਦੇ ਸਕੂਲਾਂ ਅਤੇ ਕਾਲਜਾਂ ਨੂੰ ਕੁੱਝ ਦਿਨਾਂ ਲਈ ਬੰਦ ਕਰ ਦਿੱਤਾ ਹੈ।

LEAVE A REPLY

Please enter your comment!
Please enter your name here