ਪਾਵਰਕਾਮ ਦੇ ਠੇਕਾ ਕਾਮਿਆਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰਨ ਅਤੇ ਕੱਢੇ ਕਾਮਿਆਂ ਨੂੰ ਬਹਾਲ ਕਰਨ ਸਬੰਧੀ ਮੰਤਰੀ ਗਿਲਜੀਆ ਨੂੰ ਸੌਂਪਿਆ ਮੰਗ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਸੀ ਐੱਚ ਬੀ ਠੇਕਾ ਕਾਮਿਆਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰਨ ਅਤੇ ਕੱਢੇ ਕਾਮਿਆਂ ਨੂੰ ਬਹਾਲ ਕਰਨ ਸਬੰਧੀ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਮੰਗ ਪੱਤਰ ਸੌਂਪਿਆ ਗਿਆ। ਜਲੰਧਰ ਜੋਨ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਾਵਰਕਾਮ ਵਿਚ ਕੰਪਲੇਟਸ ਮੇਂਟੀਨੈਂਸ ਆਦਿ ਦਾ ਕੰਮ ਲੰਮੇ ਸਮੇਂ ਤੋਂ ਕਰਦੇ ਆ ਰਹੇ ਹਨ। ਪਰ ਪਾਵਰਕਾਮ ਦੇ ਅਧਿਕਾਰੀਆਂ ਜ਼ੋਨ ਚੀਫ ਇੰਜੀਨੀਅਰ ਜਲੰਧਰ ਅਤੇ ਸਰਕਲ ਹੁਸ਼ਿਆਰਪੁਰ ਨਵਾਂਸ਼ਹਿਰ, ਕਪੂਰਥਲਾ, ਜਲੰਧਰ ਦੇ ਸੀ ਐੱਚ ਬੀ ਕਾਮਿਆਂ ਦੀਆਂ ਤਨਖ਼ਾਹਾਂ ਜਬਰੀ ਨਾਲ 2 ਮਹੀਨੇ ਤੋਂ ਰੋਕੀਆਂ ਗਈਆਂ ਹਨ , ਉਨਾਂ ਦਾ ਗੁਜ਼ਾਰਾ ਵੀ ਬੜਾ ਮੁਸ਼ਕਿਲ ਹੋਇਆ ਪਿਆ ਹੈ। ਉਨਾਂ ਕਿਹਾ ਕਿ ਅਸੀਂ ਪਹਿਲਾਂ ਵੀ ਕਈ ਵਾਰ ਕਿਰਤ ਕਮਿਸ਼ਨਰ ਪੰਜਾਬ ਅਤੇ ਕਿਰਤ ਮੰਤਰੀ ਪੰਜਾਬ ਦੇ ਧਿਆਨ ਵਿੱਚ ਇੱਹ ਮਾਮਲਾ ਲਿਆਂਦਾ ਸੀ।

Advertisements

ਸੀ.ਐੱਚ.ਬੀ ਤੇ ਸੀ.ਐੱਚ.ਡਬਲਿਊ ਠੇਕਾ ਕਾਮੇ ਨੇ, ਕੰਪਨੀਆਂ /ਠੇਕੇਦਾਰਾਂ ਰਾਹੀ ਆਊਟਸੋਰਸਿੰਗ ਤੇ ਕਈ ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਸਰਹਿੰਦ ਬਾਈਪਾਸ ਤੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਿਛਲੇ 65 ਦਿਨਾਂ ਤੋਂ ਪੱਕਾ ਮੋਰਚਾ ਲਾਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅਣਵੇਖਿਆ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਸਲੇ ਤੇ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਪੰਜਾਬ ਸਰਕਾਰ ਦੇ ਉੱਚ-ਅਧਿਕਾਰੀਆਂ ਵੱਲੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਕੋਈ ਠੋਸ ਨੀਤੀ ਲਿਆਉਣ ਲਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ, ਜਿਸ ਦੇ ਵਿਰੋਧ ਵਜੋਂ ਮੋਰਚੇ ਦੇ ਆਗੂਆਂ ਨੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਦਿਆਂ ਕਿਹਾ ਕਿ ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ 19 ਨਵੰਬਰ ਨੂੰ ਭ੍ਰਾਤਰੀ ਸਹਿਯੋਗ ਦੇ ਨਾਲ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਕੱਠ ਕੀਤਾ ਜਾਵੇਗਾ। ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ, ਛਾਂਟੀ ਕੀਤੇ ਕਾਮੇ ਤੁਰੰਤ ਬਹਾਲ ਕੀਤੇ ਜਾਣ’ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਏ ਜਾ ਰਹੇ ਨਵੇਂ ਐਕਟ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਸ਼ਾਮਿਲ ਕੀਤਾ ਜਾਵੇ, ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ, ਇਸ ਸਮੇਂ ਆਗੂਆਂ ਨੇ ਪੰਜਾਬ ਦੀਆਂ ਸਮੂਹ ਜਨਤਕ ਜਥੇਬੰਦੀਆਂ ਨੂੰ ਸਰਕਾਰੀ ਅਦਾਰਿਆਂ ਨੂੰ ਬਚਾਉਣ ਦੇ ਇਸ ਸਾਂਝੇ ਸੰਘਰਸ਼ ਵਿੱਚ ਪੂਰਨ ਸਹਿਯੋਗ ਦੇਣ ਦੀ ਪੁਰਜ਼ੋਰ ਮੰਗ ਕੀਤੀ।

LEAVE A REPLY

Please enter your comment!
Please enter your name here