ਪੰਜਾਬ ਦੇ ਇੰਜੀਨੀਅਰਾਂ ਵੱਲੋਂ 22 ਨਵੰਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਦਾ ਐਲਾਨ, ਪੱਕਾ ਮੋਰਚਾ ਲਾਉਣ ਦੀ ਦਿੱਤੀ ਚੇਤਾਵਨੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਲੋਮਾ ਇੰਜੀਨੀਅਰ ਕੌਂਸਲ ਹੁਸ਼ਿਆਰਪੁਰ ਦੇ ਆਗੂ ਇੰਜੀ: ਅਮਨਿੰਦਰ ਸਿੰਘ ਅਤੇ ਅਰਵਿੰਦ ਸੈਣੀ ਨੇ ਦੱਸਿਆ ਕਿ 8 ਅਤੇ 9 ਨਵੰਬਰ ਨੂੰ ਮੋਰਿੰਡਾ ਵਿਖੇ ਦਿਨ ਰਾਤ ਦੇ ਧਰਨਿਆਂ ਤੋਂ ਬਾਅਦ ਵੀ ਸਰਕਾਰ ਨੇ ਕੌਂਸਲ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਦੀ ਕੋਈ ਜਰੂਰਤ ਨਹੀਂ ਸਮਝੀ ਜਿਸ ਕਾਰਨ ਪੰਜਾਬ ਦੇ ਸਮੂਹ ਇੰਜੀਨੀਅਰਾਂ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ।ਇਸ ਲਈ ਪੰਜਾਬ ਸਰਕਾਰ ਨੂੰ ਜਗਾਉਣ ਲਈ ਪੰਜਾਬ =ਅਲਤਬਸਦੇ ਇੰਜੀਨੀਅਰਾਂ ਵੱਲੋਂ 22 ਨਵੰਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਦਾ ਐਲਾਨ ਅਤੇ ਪੱਕਾ ਮੋਰਚਾ ਲਾਉਣ ਦੀ ਦਿੱਤੀ ਚੇਤਾਵਨੀ। ਕੌਂਸਲ ਆਫ ਡਿਪਲੋਮਾ ਇੰਜੀਨੀਅਰ ਪੰਜਾਬ ਦੇ ਝੰਡੇ ਹੇਠ ਪਿਛਲੇ ਚਾਰ ਮਹੀਨਿਆਂ ਤੋਂ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅੱਜ ਮਿਤੀ 11-11-2021 ਨੂੰ ਹੁਸ਼ਿਆਰਪੁਰ ਵਿਖੇ ਮੀਟਿੰਗ ਕੀਤੀ ਗਈ।

Advertisements

ਮੀਟਿੰਗ ਦੀ ਸਮਾਪਤੀ ਉਪਰੰਤ ਕੌਂਸਲ ਆਫ ਡਿਪਲੋਮਾ ਇੰਜੀਨੀਅਰ ਪੰਜਾਬ ਦੇ ਚੇਅਰਮੈਨ ਇੰਜੀ: ਸੁਖਮਿੰਦਰ ਸਿੰਘ ਲਵਲੀ ਨੇ ਦੱਸਿਆ ਕਿ 22 ਨਵੰਬਰ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਹਜਾਰਾਂ ਇੰਜੀਨੀਅਰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੀ ਇੰਜੀਨੀਅਰ ਵਿਰੋਧੀ ਨੀਤੀ ਦੇ ਖਿਲਾਫ ਵਿਸ਼ਾਲ ਰੋਸ ਰੈਲੀ ਕਰਨਗੇ ਅਤੇ ਉਪਰੰਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਮੂੰਹ ਵਿਭਾਗਾ ਦੇ ਇੰਜੀਨੀਅਰ 17 ਅਤੇ 18 ਨਵੰਬਰ ਨੂੰ ਸਰਕਾਰੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਕਲਮ ਛੋੜ ਹੜਤਾਲ ਦੇ ਰੂਪ ਵਿੱਚ ਜਿਲ੍ਹਾ ਹੈੱਡ ਕੁਆਟਰ ਤੇ ਮੁਜਾਹਰੇ ਕਰਨਗੇ। ਉਹਨਾਂ ਐਲਾਨ ਕੀਤਾ ਕਿ ਜੇਕਰ 22 ਨਵੰਬਰ ਤੱਕ ਸਰਕਾਰ ਵੱਲੋਂ ਦੋ ਧਿਰੀ ਗੱਲਬਾਤ ਰਾਹੀਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਰੈਲੀ ਤੋਂ ਤੁਰੰਤ ਬਾਅਦ ਪੰਜਾਬ ਵਿੱਚ ਪੱਕਾ ਮੋਰਚਾ ਲਾ ਦਿੱਤਾ ਜਾਵੇਗਾ। ਵਰਨਣਯੋਗ ਹੈ ਕਿ ਪੰਜਾਬ ਦੇ ਇੰਜੀਨੀਅਰ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਲੜਾਈ ਲੜ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਜ: ਰਵਿੰਦਰ ਸਿੰਘ, ਇੰਜ: ਚਰਨਦੀਪ ਸਿੰਘ ੂ, ਇੰਜ: ਗੁਰਵਿੰਦਰ ਸਿੰਘ, ਇੰਜ: ਸਿਵ ਸਕਤੀ , ਇੰਜ: ਵਰੂਨ ਭੱਟੀ, ਇੰਜ: ਜਸਪ੍ਰੀਤ ਸਿੰਘ, ਇੰਜ: ਜੀਵਨ ਕੁਮਾਰ ਅਤੇ ਇੰਜ: ਅਸ਼ੋਕ ਕੁਮਾਰ ਨੇ ਵੀ ਸੰਬੋਧਨ ਕੀਤਾ।

LEAVE A REPLY

Please enter your comment!
Please enter your name here