ਜ਼ਿਲ੍ਹੇ ਵਿੱਚ ਡੇਂਗੂ ਦੇ 7 ਅਤੇ ਕੋਰੋਨਾ ਦੇ 2 ਨਵੇਂ ਪਾਜੇਟਿਵ ਮਰੀਜ, ਕਰੋਨਾ ਨਾਲ 1 ਮੌਤ: ਡਾ.ਪਰਮਿੰਦਰ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਜੀ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 5008  ਸੈਪਲ ਲਏ ਹਨ। ਅੱਜ ਡੇਗੂ ਦੇ 33 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 7 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1664 ਹੋ ਗਈ ਹੋਈ ਹੈ ।

Advertisements

ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1627 ਨਵੇ ਸੈਪਲ ਲੈਣ  ਨਾਲ ਅਤੇ 1490 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਨਵੇਂ ਪਾਜੇਟਿਵ ਕੇਸ ਆਏ ਹਨ ਅਤੇ 1 ਮੌਤ ਵੀ ਹੋਈ ਹੈ।ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28780 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2083 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30863 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 938341 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 910803 ਸੈਪਲ  ਨੈਗਟਿਵ ਹਨ । ਜਦ ਕਿ 566 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 989 ਹੈ । ਐਕਟਿਵ ਕੇਸਾ ਦੀ ਗਿਣਤੀ  27 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29847 ਹੈ । 

LEAVE A REPLY

Please enter your comment!
Please enter your name here