ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਤੋਂ ਦੁਖੀ ਕੱਚੇ ਮੁਲਾਜ਼ਮ 23 ਤੋ ਕਰਨਗੇ ਹੜਤਾਲ: ਪੰਨੂ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। 15 ਨਵੰਬਰ ਨੂੰ ਪੰਜਾਬ ਰੋਡਵੇਜ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਰੋਡਵੇਜ਼ ਪਨਬੱਸ ਅਤੇ PR“3 ਦੇ 27 ਡਿਪੂਆਂ ਦੇ ਗੇਟਾਂ ਤੇ ਗੇਟ ਰੈਲੀਆ ਕਰਕੇ ਸਰਕਾਰ ਦਾ ਭੰਡੀ ਪ੍ਰਚਾਰ ਸ਼ੁਰੂ ਕੀਤਾ ਗਿਆ। ਕਪੂਰਥਲਾ ਡਿਪੂ ਦੇ ਗੇਟ ਤੇ ਬੋਲਦਿਆਂ ਗੁਰਪ੍ਰੀਤ ਸਿੰਘ, ਡਿਪੂ ਪ੍ਰਧਾਨ ਸਤਨਾਮ ਸਿੰਘ , ਹਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਵਲੋ ਯੂਨੀਅਨ ਨਾਲ ਮਿਤੀ 12/11/2021 ਨੂੰ ਮੀਟਿੰਗ ਕਰਕੇ ਸਾਰੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 20 ਦਿਨਾ ਦਾ ਸਮਾ ਮੰਗਿਆ ਗਿਆ ਸੀ ਅਤੇ ਯੂਨੀਅਨ ਵਲੋਂ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮ ਜ਼ੋ ਪੱਕੇ ਕੀਤੇ ਹਨ ਦਾ ਰਿਕਾਰਡ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਗਿਆ ਸੀ ਜਿਸ ਤਹਿਤ 2 ਸਾਲ ਤੋਂ 7 ਸਾਲ ਤੱਕ ਦੇ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ । ਯੂਨੀਅਨ ਨੇ ਮੰਗ ਕੀਤੀ ਸੀ ਕਿ ਪਨਬੱਸ ਦੇ ਸਾਰੇ ਮੁਲਾਜ਼ਮਾਂ ਨੂੰ ਤਰੁੰਤ ਪੱਕਾ ਕੀਤਾ ਜਾਵੇ ਇਸ ਤੇ ਮੁੱਖ ਮੰਤਰੀ ਪੰਜਾਬ ਨੇ ਭਰੋਸਾ ਦਿੱਤਾ ਸੀ ਕਿ ਦੂਸਰੇ ਵਿਭਾਗਾਂ ਦੀ ਤਰਜ਼ ਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੱਕਾ ਕੀਤਾ ਜਾਵੇਗਾ। ਪ੍ਰੰਤੂ ਪੰਜਾਬ ਸਰਕਾਰ ਨੇ ਆਪਣੇ ਵਾਅਦਿਆਂ ਦੇ ਉਲਟ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਕਟ 10 ਸਾਲ ਦੇ ਕੇਵਲ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਸਾਹਮਣੇ ਆਈ ਹੈ, ਜ਼ੋ ਟਰਾਂਸਪੋਰਟ ਕਾਮਿਆ ਨੂੰ ਬਿਲਕੁਲ ਮਨਜ਼ੂਰ ਨਹੀਂ ਹੈ ਅਤੇ ਗਲਤ ਹੈ । ਇਸ ਦੇ ਨਾਲ ਹੀ ਐਕਟ ਵਿੱਚ ਬੋਰਡ ਅਤੇ ਕਾਰਪੋਰੇਸ਼ਨਾਂ ਨੂੰ ਬਾਹਰ ਕੱਢਣ ਦਾ ਮਤਲਬ ਹੈ ਕਿ ਟਰਾਂਸਪੋਰਟ ਵਿਭਾਗ ਦਾ ਕੋਈ ਵੀ ਮੁਲਾਜ਼ਮ ਪੱਕਾ ਨਹੀਂ ਕਰਨਾ । ਗੱਲ ਇੱਥੋਂ ਤੱਕ ਹੀ ਨਹੀਂ ਇਸ ਤੋਂ ਵੀ ਅੱਗੇ ਦੀ ਹੈ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਂ ਟਰਾਂਸਪੋਰਟ ਦੀ ਹੜਤਾਲ ਵਿੱਚ 30% ਤਨਖਾਹ ਵਾਧੇ ਅਤੇ 10 ਦਿਨ ਵਿੱਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀ ਬਦਕਿਸਮਤੀ ਇਹ ਸੀ ਕਿ ਮੰਨੀਆਂ ਮੰਗਾਂ ਜਿਸ ਵਿੱਚ 30% ਤਨਖਾਹ ਵਾਧਾ ਸੀ ਉਹ ਵੀ ਪਨਬੱਸ ਅਤੇ PR“3 ਦੇ ਅੱਧੇ ਮੁਲਾਜ਼ਮਾਂ ਤੇ ਲਾਗੂ ਕੀਤੀ ਗਈ ਹੈ ਅਜੇ ਵੀ ਅਡਵਾਂਸ ਬੁੱਕਰ , ਡਾਟਾ ਐਂਟਰੀ ਉਪਰੇਟਰਾ, ਕੰਪਿਊਟਰ ਮੁਲਾਜ਼ਮਾਂ ਨੂੰ ਇਹ ਤਨਖਾਹ ਵਾਧਾ ਨਹੀਂ ਮਿਲਿਆ । ਉਸ ਤੋਂ ਅੱਗੇ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਬਾਰੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵਾਅਦਾ ਕੀਤਾ ਸੀ ਪਰ ਇਕ ਮਹੀਨਾ ਬੀਤ ਜਾਣ ਬਾਅਦ ਵੀ ਸਰਕਾਰ ਵਲੋ ਪਨਬਸ ਅਤੇ ਪੀ ਆਰ ਟੀ ਸੀ ਦਾ ਇਕ ਵੀ ਵਰਕਰ ਪੱਕਾ ਨਹੀ ਕੀਤਾ ਗਿਆ । ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਜੋ ਗੱਲ ਕੀਤੀ ਜਾ ਰਹੀ ਹੈ ਇਹ ਕੱਚੇ ਮੁਲਾਜ਼ਮਾਂ ਨਾਲ ਧੋਖਾ ਹੈ ਕਿਉਂਕ ਮੁੱਖ ਮੰਤਰੀ ਪੰਜਾਬ ਵਲੋਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਦੀਆਂ ਗੱਲਾਂ ਬੇ ਬੁਨਿਆਦ ਹਨ ਅਤੇ ਟਰਾਂਸਪੋਰਟ ਮੰਤਰੀ ਵਲੋਂ ਹਰ ਮੀਟਿੰਗ ਵਿੱਚ ਟਰਾਂਸਪੋਰਟ ਵਿੱਚ ਸੁਧਾਰ ਕਰਨ ਦੇ ਦਾਅਵੇ ਝੂਠੇ ਤੇ ਬੇਬੁਨਿਆਦ ਹਨ ਕਿਉਂ ਕਿ ਸਰਕਾਰੀ ਬੱਸਾਂ ਬਿਲਕੁਲ ਨਹੀਂ ਹਨ ਅਤੇ ਨਾ ਹੀ ਸਰਕਾਰੀ ਮੁਲਾਜ਼ਮ ਹਨ । ਬਿਨਾਂ ਮੁਲਾਜ਼ਮਾਂ ਅਤੇ ਸਰਕਾਰੀ ਬੱਸਾਂ ਦੇ ਮਹਿਕਮੇ ਨੂੰ ਹੋਣ ਚਲਾ ਰਹੇ ਹਨ ਇਹ ਸੋਚਣ ਵਾਲੀ ਗੱਲ ਹੈ ਕਿਉਂ ਕਿ ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਪਹਿਲਾਂ ਆਊਟ ਸੋਰਸਿੰਗ ਤੇ ਫੇਰ ਕੰਟਰੈਕਟ ਤੇ ਟਰਾਂਸਪੋਰਟ ਕਾਮਿਆ ਦਾ ਖੂਨ ਨਿਚੋੜਿਆ ਜਾ ਰਿਹਾ ਹੈ ।

Advertisements

ਪ੍ਰੰਤੂ ਚੰਨੀ ਸਰਕਾਰ ਵਲੋ ਵਰਕਰਾਂ ਨਾਲ ਝੂਠਾ ਵਾਅਦਾ ਕਰਕੇ ਟਾਇਮ ਟਪਾਇਆ ਜਾ ਰਿਹਾ ਹੈ ਜਿਸ ਵਿੱਚ ਕਦੇ ਪ੍ਰਮਾਣਿਤ ਅਸਾਮੀਆਂ ਕਦੇ ਸੈਕਸ਼ਨ ਪੋਸਟਾਂ ਕਦੇ ਖਜ਼ਾਨੇ ਵਿਚੋਂ ਤਨਖਾਹ, ਕਦੇ ਉਮਾ ਦੇਵੀ ਦੀ ਜੱਜਮਿੰਟ ਆਦਿ ਦੇ ਬਹਾਨੇ ਘੜੇ ਪ੍ਰੰਤੂ ਇਹ ਸਾਰੀਆਂ ਗੱਲਾਂ ਬੇ ਬੁਨਿਆਦ ਤੇ ਖੋਖਲੀਆਂ ਹਨ ਜਿਨ੍ਹਾਂ ਦਾ ਕੋਈ ਕਾਨੂੰਨੀ ਅਧਾਰ ਨਹੀਂ ਹੈ ਕਿਉਂ ਕਿ ਸਰਕਾਰ ਨੂੰ ਯੂਨੀਅਨ ਵਲੋ ਐਕਟ ਬਾਰੇ ਜਾਂ ਪੱਕਾ ਕਰਨ ਬਾਰੇ ਕਲੀਅਰ ਕਰ ਚੁੱਕੀ ਹੈ । ਜੇਕਰ ਸਰਕਾਰ ਆਪਣੀਆਂ ਕੋਝੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਬਾਜ਼ ਨਹੀਂ ਆਉਂਦੀ ਤਾਂ ਹੀ ਮਜਬੂਰਨ ਯੂਨੀਅਨ ਵਲੋ ਸੰਘਰਸ਼ ਕਰਨ ਸਮੇਤ ਸਖ਼ਤ ਐਕਸ਼ਨ ਕਰਨ ਲਈ ਰਸਤਾ ਅਖਤਿਆਰ ਕਰਨਾ ਪਿਆ ਹੈ । ਜਿਸ ਵਿੱਚ 15/11/2021 ਨੂੰ ਗੇਟ ਰੈਲੀਆ ਕਰਕੇ ਪੂਰੇ ਪੰਜਾਬ ਅੰਦਰ ਕਾਂਗਰਸ ਸਰਕਾਰ ਖਿਲਾਫ ਬੱਸਾ ਵਿੱਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ ਅਤੇ ਸਰਕਾਰ ਦੀਆਂ ਸਰਕਾਰੀ ਮਹਿਕਮੇ ਖਤਮ ਕਰਨ ਸਮੇਤ ਮਾੜੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ । ਪੰਜਾਬ ਸਰਕਾਰ ਵੱਲੋਂ ਸਰਕਾਰੀ ਜਾਂ ਸਿਆਸੀ ਪ੍ਰੋਗਰਾਮ ਤੇ ਜੇਕਰ ਪਨਬੱਸਾ ਜਾ ਪੀ ਆਰ ਟੀ ਸੀ ਦੀਆਂ ਬੱਸਾਂ ਭੇਜੀਆਂ ਜਾਂਦੀਆਂ ਹਨ ਤਾਂ ਯੂਨੀਅਨ ਦਾ ਕੋਈ ਵੀ ਕੱਚਾ ਮੁਲਾਜ਼ਮ ਡਿਊਟੀ ਨਹੀਂ ਕਰੇਗਾ । ਜੇਕਰ ਸਰਕਾਰ ਨੇ ਕੋਈ ਹੱਲ ਨਾ ਕੱਢਿਆ ਤਾਂ ਮਿਤੀ 23/11/2021 ਨੂੰ ਅਣਮਿਥੇ ਸਮੇ ਦੀ ਹੜਤਾਲ ਕਰਕੇ 24/11/2021 ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਹੜਤਾਲ ਉਪਰੰਤ ਪੰਜਾਬ ਦੇ ਸਾਰੇ ਨੈਸ਼ਨਲ ਹਾਈਵੇਅ ਜਾਮ ਕਰਨ ਵਰਗੇ ਤਿੱਖੇ ਸੰਘਰਸ਼ ਕੀਤੇ ਜਾਣਗੇ । ਇਸ ਸੰਘਰਸ਼ ਦੌਰਾਨ ਹੋਣ ਵਾਲੇ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਇਸ ਮੋਕੇ ਤੇ ਪੀ ਆਰ ਟੀ ਸੀ ਕਪੂਰਥਲੇ ਤੋਂ ਸੈਕਟਰੀ ਸੁਖਬੀਰ ਸਿੰਘ ਗਿੱਲ , ਸੁਖਬੀਰ ਸਿੰਘ ਕੈਸ਼ੀਅਰ ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਤੇਜਪਾਲ ਸਿੰਘ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ,ਬੱਬੂ,ਬੋਹੜ ਸਿੰਘ, ਲਖਵਿੰਦਰ ਸਿੰਘ, ਅਮਨਦੀਪ, ਮਨੀ, ਜਸਵੰਤ ਸਿੰਘ ਗੁਰਭੇਜ ਸਿੰਘ, ਨਿਰਮਲ ਸਿੰਘ, ਜੁਗਰਾਜ ਸਿੰਘ, ਮਲਕੀਤ ਸਿੰਘ ਨਾਲ ਹੋਰ ਵੀ ਵਰਕਰ ਹਾਜ਼ਰ ਸਨ ।

LEAVE A REPLY

Please enter your comment!
Please enter your name here