ਮੁੱਖ ਮੰਤਰੀ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ 19 ਨਵੰਬਰ ਨੂੰ ਪਰਿਵਾਰ ਸਮੇਤ ਇਕੱਠ ਕਰਨਗੇ ਠੇਕਾ ਮੁਲਾਜ਼ਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਜਲੰਧਰ ਜੋਨ ਦੇ ਕਪੂਰਥਲਾ ਸਰਕਲ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ 19 ਨਵੰਬਰ ਨੂੰ ਹੋਣ ਵਾਲੇ ਸੰਘਰਸ਼ ਦੀ ਤਿਆਰੀ ਕੀਤੀ ਗਈ ਸੀ। ਜਲੰਧਰ ਜੋਨ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਤੇ ਕਪੂਰਥਲਾ ਸਰਕਲ ਦੇ ਪ੍ਰਧਾਨ ਜਗਤਾਰ ਸਿੰਘ ਸਿਟੀ ਡਿਵੀਜਨ ਪ੍ਰਧਾਨ ਗੁਰਦੇਵ ਸਿੰਘ ਸੋਢੀ ਤੇ ਗੁਰਜੰਟ ਨੇ ਪੰਜਾਬ ਸਰਕਾਰ ਦੀਆ ਗੰਦੀਆਂ ਨੀਤੀਆਂ ਦਾ ਅਪਣੇ ਸਾਥਿਆਂ ਨੂੰ ਜਾਣੂ ਕਰਵਾਇਆ। ਸੀ ਐਚ ਬੀ ਤੇ ਸੀ.ਐੱਚ.ਡਬਲਿਊ ਠੇਕਾ ਕਾਮੇ ਨੇ, ਕੰਪਨੀਆਂ /ਠੇਕੇਦਾਰਾਂ ਰਾਹੀ ਆਊਟਸੋਰਸਿੰਗ ਤੇ ਕਈ ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਸਰਹਿੰਦ ਬਾਈਪਾਸ ਤੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਿਛਲੇ 65 ਦਿਨਾਂ ਤੋਂ ਪੱਕਾ ਮੋਰਚਾ ਲਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅਣਵੇਖਿਆ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਸਲੇ ਤੇ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਪੰਜਾਬ ਸਰਕਾਰ ਦੇ ਉੱਚ-ਅਧਿਕਾਰੀਆਂ ਵੱਲੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਕੋਈ ਠੋਸ ਨੀਤੀ ਲਿਆਉਣ ਲਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ, ਜਿਸ ਦੇ ਵਿਰੋਧ ਵਜੋਂ ਮੋਰਚੇ ਦੇ ਆਗੂਆਂ ਨੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਦਿਆਂ ਕਿਹਾ ਕਿ ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ 19 ਨਵੰਬਰ ਨੂੰ ਭ੍ਰਾਤਰੀ ਸਹਿਯੋਗ ਦੇ ਨਾਲ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਕੱਠ ਕੀਤਾ ਜਾਵੇਗਾ।

Advertisements

ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ, ਛਾਟੀੰ ਕੀਤੇ ਕਾਮੇ ਤੁਰੰਤ ਬਹਾਲ ਕੀਤੇ ਜਾਣ’ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਏ ਜਾ ਰਹੇ ਨਵੇਂ ਐਕਟ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਸ਼ਾਮਿਲ ਕੀਤਾ ਜਾਵੇ, ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ, ਇਸ ਸਮੇਂ ਆਗੂਆਂ ਨੇ ਪੰਜਾਬ ਦੀਆਂ ਸਮੂਹ ਜਨਤਕ ਜਥੇਬੰਦੀਆਂ ਨੂੰ ਸਰਕਾਰੀ ਅਦਾਰਿਆਂ ਨੂੰ ਬਚਾਉਣ ਦੇ ਇਸ ਸਾਂਝੇ ਸੰਘਰਸ਼ ਵਿੱਚ ਪੂਰਨ ਸਹਿਯੋਗ ਦੇਣ ਦੀ ਪੁਰਜ਼ੋਰ ਕੀਤੀ।

LEAVE A REPLY

Please enter your comment!
Please enter your name here