ਸਮੂਹ ਵਿਭਾਗੀ ਅਧਿਕਾਰੀ ਤੇ ਜ਼ਿਲ੍ਹਾ ਵਾਸੀ ਕਰੋਨਾ ਟੀਕਾਕਰਨ ਜ਼ਰੂਰ ਕਰਵਾਉਣ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਸਰਕਾਰ ਵੱਲੋਂ ਲਗਾਤਾਰ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਸਾਡੇ ਫਿਰੋਜ਼ਪੁਰ ਜ਼ਿਲ੍ਹੇ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਵਾਸੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਅਸੀਂ ਵੀ ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਟੀਕਾਕਰਨ ਜ਼ਰੂਰ ਕਰਵਾਈਏ ਅਤੇ ਕਰੋਨਾ ਟੀਕਾਕਰਨ ਮੁਹਿੰਮ ਦੇ ਟੀਚੇ ਨੂੰ 100 ਪ੍ਰਤੀਸ਼ਤ ਪੂਰਾ ਕਰਕੇ ਆਪਣੇ ਜ਼ਿਲ੍ਹੇ ਨੂੰ ਵਧੀਆ ਮੁਕਾਮ ਤੇ ਲਿਆਈਏ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੋਵਿਡ ਵੈਕਸੀਨੇਸ਼ਨ ਸਬੰਧੀ ਰੱਖੀ ਮੀਟਿੰਗ ਮੌਕੇ ਕੀਤਾ।

Advertisements

ਡਿਪਟੀ ਕਮਿਸ਼ਨਰ ਨੇ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਦਾ ਕੋਵਿਡ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਦਫਤਰ ਵਿੱਚ ਕੰਮ ਆਉਣ ਵਾਲੇ ਲੋਕਾਂ ਨੂੰ ਵੀ ਟੀਕਾਕਰਨ ਕਰਵਾਉਣ ਬਾਰੇ ਜਾਗਰੂਕ ਕਰਨ। ਉਨ੍ਹਾਂ ਬੀਡੀਪੀਓਜ਼ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਪੰਚਾਂ, ਸਰਪੰਚਾਂ ਦੀ ਮਦਦ ਨਾਲ ਧਾਰਮਿਕ ਸਥਾਨਾਂ ਤੋਂ ਸਵੇਰ ਤੇ ਸਾਮ ਨੂੰ ਕੋਵਿਡ ਵੈਕਸੀਨੇਸ਼ਨ ਕਰਵਾਉਣ ਬਾਰੇ ਅਨਾਊਸਮੈਂਟਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਂਗਣਵਾੜੀ ਤੇ ਆਸ਼ਾ ਵਰਕਰਾਂ ਰਾਹੀਂ ਭਾਰਤ ਸਰਕਾਰ ਵੱਲੋਂ ਘਰ-ਘਰ ਦਸਤਕ ਪ੍ਰੋਗਰਾਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਟੀਕਾਕਰਨ ਕਰਵਾਉਣ ਬਾਰੇ ਜਾਗਰੂਕ ਕਰਨ। ਉਨ੍ਹਾਂ ਡੀਐਫਐੱਸਸੀ, ਲੀਡ ਬੈਂਕ, ਈਓਜ਼ ਤੇ ਲੇਬਰ ਵਿਭਾਗ ਸਮੇਤ ਵੱਖ-ਵੱਖ ਅਦਾਰਿਆਂ ਨੂੰ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਦੇ ਟੀਕਾਕਰਨ ਕਰਵਾਉਣ ਲਈ ਕਿਹਾ।

ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ ਅਤੇ ਹੋਰਨਾਂ ਵਿੱਦਿਅਕ ਸੰਸਥਾਵਾਂ ਨੂੰ ਵੀ ਵਿਦਿਆਰਥੀਆਂ/ਸਿੱਖਿਆਰਥੀਆਂ ਅਤੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਦੇ ਟੀਕਾਕਰਨ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਐੱਸਡੀਐੱਮ ਓਮ ਪ੍ਰਕਾਸ਼, ਜ਼ਿਲ੍ਹਾ ਖਜ਼ਾਨਾ ਅਫਸਰ ਤਜਿੰਦਰ ਸਿੰਘ, ਸਿਵਲ ਸਰਜਨ ਰਾਜਿੰਦਰ ਅਰੋੜਾ, ਸੁਪਰਡੈਂਟ-1 ਜੋਗਿੰਦਰ ਸਿੰਘ, ਸੰਦੀਪ ਕੋਛੜ, ਡੀਈਓ ਰਾਜੀਵ ਛਾਬੜਾ, ਸਟੈਨੋ ਵਿਕਾਸ ਕਾਲੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here