ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸਵੱਛ ਸਰਵੇਖਣ ਗ੍ਰਾਮੀਣ 2021 ਦੀ ਕੀਤੀ ਸ਼ੁਰੂਆਤ


ਫਿਰੋਜ਼ਪੁਰ (ਦ ਸਟੈਲਰ ਨਿਊਜ਼)।
ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਜ਼ਿਲ੍ਹੇ ਵਿੱਚ ਸਵੱਛ ਸਰਵੇਖਣ ਗ੍ਰਾਮੀਣ 2021 ਦੀ ਸ਼ੁਰੂਆਤ ਕਰਦੇ ਹੋਏ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਸਾਫ-ਸਫਾਈ ਦੇ ਪੱਧਰ ਵਿੱਚ ਹੋਰ ਸੁਧਾਰ ਲਿਆ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਉਠਾਇਆ ਜਾਵੇ।ਸਵੱਛ ਸਰਵੇਖਣ ਗ੍ਰਾਮੀਣ-2021 ਦੀ ਸ਼ੁਰੂਆਤ ਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਕਿਹਾ ਕਿ ਇਹ ਸਰਵੇਖਣ ਇੱਕ ਅਹਿਮ ਪ੍ਰਕਿਰਿਆ ਹੈ ਜਿਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਨੂੰ ਚੰਗੇ ਨੰਬਰਾਂ ਨਾਲ ਜੇਤੂ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਫ-ਸਫਾਈ ਅਤੇ ਲੋਕਾਂ ਦੇ ਰਹਿਣ-ਸਹਿਣ ਦੇ ਪੱਧਰ ਵਿੱਚ ਸੁਧਾਰ ਰਾਸ਼ਟਰ ਪੱਧਰ ਤੇ ਹੋਣ ਵਾਲੇ ਸਰਵੇਖਣ ਦੇ ਲਈ ਬਹੁਤ ਜ਼ਰੂਰੀ ਹੈ। 

Advertisements

ਇਸ ਮੌਕੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐੱਸਡੀਓ ਗੁਰਤੇਜ ਸਿੰਘ ਨੇ ਦੱਸਿਆ ਕਿ ਸਵੱਛ ਸਰਵੇਖਣ ਗ੍ਰਾਮੀਣ 2021 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡਾਂ ਦੇ ਵਿੱਚ ਸਰਵੇਖਣ ਟੀਮ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ, ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਦੇ ਪ੍ਰਬੰਧਾਂ ਬਾਰੇ ਜਾਇਜ਼ਾ ਲਿਆ ਜਾਵੇਗਾ।    

LEAVE A REPLY

Please enter your comment!
Please enter your name here