ਜ਼ਿਲ੍ਹੇ ਵਿੱਚ ਡੇਂਗੂ ਦੇ 7 ਅਤੇ ਕੋਰੋਨਾ ਦਾ ਕੋਈ ਮਰੀਜ ਨਹੀਂ: ਡਾ.ਪਰਮਿੰਦਰ ਕੌਰ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਜ਼ਿਲ੍ਹੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਜੀ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 5038  ਸੈਪਲ ਲਏ ਹਨ। ਅੱਜ ਡੇਗੂ ਦੇ 30 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 7 ਨਵੇ ਪਾਜੇਟਿਵ  ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1671 ਹੋ ਗਈ ਹੋਈ ਹੈ ।

Advertisements

ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ  ਉਹਨਾਂ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1651 ਨਵੇ ਸੈਪਲ ਲੈਣ  ਨਾਲ ਅਤੇ 555 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ  ਹੈ ਅਤੇ ਨਾ ਹੀ ਕੋਈ ਮੌਤ ਹੈ । ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 28780 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2083 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30863 ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 940022 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 911388 ਸੈਪਲ  ਨੈਗਟਿਵ ਹਨ ।  ਜਦ ਕਿ 1662 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 989 ਹੈ । ਐਕਟਿਵ ਕੇਸਾ ਦੀ ਗਿਣਤੀ 27 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29847 ਹੈ । 

LEAVE A REPLY

Please enter your comment!
Please enter your name here