ਮੰਤਰੀ ਮੰਡਲ ਨੇ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਾਂਝੇ ਰਹਿ ਗਏ ਸਾਰੇ ਲੜਕਿਆਂ ਨੂੰ ਮੁਫਤ ਵਰਦੀ ਮੁਹੱਈਆ ਕਰਵਾਉਣ ਦਾ ਕੀਤਾ ਫੈਸਲਾ

ਚੰਡੀਗੜ (ਦ ਸਟੈਲਰ ਨਿਊਜ਼)। ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ ਸਰਕਾਰੀ ਸਕੂਲਾਂ ਵੱਲ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਵਿਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਵੀ ਮੁਫਤ ਵਰਦੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ ਕਰੇਗੀ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ।

Advertisements

ਜ਼ਿਕਰਯੋਗ ਹੈ ਕਿ ਇਸ ਵੇਲੇ ਸਕੂਲ ਸਿੱਖਿਆ ਵਿਭਾਗ ਦੁਆਰਾ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਵਿਚ ਪੜਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੜਕਿਆਂ ਨੂੰ ‘ਸਮੱਗਰ ਸ਼ਿਕਸ਼ਾ’ ਦੇ ਨਿਯਮਾਂ ਅਤੇ ਸਿੱਖਿਆ ਦੇ ਅਧਿਕਾਰ ਐਕਟ ਦੇ ਤਹਿਤ ਵਰਦੀ ਮੁਹੱਈਆ ਕਰਵਾਈ ਜਾ ਰਹੀ ਹੈ। ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਨਾਂ ਲਈ ਮੌਜੂਦਾ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਜਨਰਲ ਵਰਗ ਨਾਲ ਸਬੰਧਤ ਲੜਕਿਆਂ ਨੂੰ ਵਿਭਾਗ ਵੱਲੋਂ ਵਰਦੀ ਨਹੀਂ ਦਿੱਤੀ ਜਾਂਦੀ ਕਿਉਂ ਜੋ ਇਹ ਵਿਦਿਆਰਥੀ ਸਿੱਖਿਆ ਦਾ ਅਧਿਕਾਰ ਐਕਟ ਦੇ ਮੁਤਾਬਕ ਹੱਕਦਾਰ ਨਹੀਂ ਹਨ।

ਪੰਜਾਬੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਛੇ ਚੇਅਰਾਂ ਸਥਾਪਤ ਕਰਨ ਦੀ ਪ੍ਰਵਾਨਗੀ 

ਮੰਤਰੀ ਮੰਡਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵਿਖੇ ਸੰਤ ਕਬੀਰ ਸਾਹਿਬ, ਭਾਈ ਜੀਵਨ ਸਿੰਘ/ਭਾਈ ਜੈਤਾ ਜੀ ਅਤੇ ਮੱਖਣ ਸਾਹ ਲੁਬਾਣਾ ਚੇਅਰਾਂ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਗੁਰੂ ਰਵਿਦਾਸ ਜੀ ਅਤੇ ਭਗਵਾਨ ਵਾਲਮਿਕੀ ਜੀ ਚੇਅਰਾਂ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਭਗਵਾਨ ਪਰਸ਼ੂਰਾਮ ਜੀ ਦੇ ਨਾਮ ਉਤੇ ਵੀ ਛੇਤੀ ਹੀ ਚੇਅਰ ਸਥਾਪਤ ਕੀਤੀ ਜਾਵੇਗੀ। ਇਹ ਫੈਸਲਾ ਸਮਾਜ ਦੀਆਂ ਮਹਾਨ ਸਖਸੀਅਤਾਂ ਦੇ ਵਡਮੁੱਲੇ ਯੋਗਦਾਨ ਦਾ ਅਧਿਐਨ ਕਰਨ ਦੇ ਉਦੇਸ ਨਾਲ ਉਨਾਂ ਬਾਰੇ ਖੋਜ ਕਰਨ ਵਿਚ ਮਦਦ ਕਰੇਗਾ ਜਿਸ ਨਾਲ ਨਵੀਂ ਪੀੜੀ ਅਜਿਹੀਆਂ ਸਖਸੀਅਤਾਂ ਅਤੇ ਉਨਾਂ ਦੇ ਕਾਰਜਾਂ ਬਾਰੇ ਹੋਰ ਜਾਣਕਾਰੀ ਹਾਸਲ ਕਰ ਸਕੇਗੀ।

LEAVE A REPLY

Please enter your comment!
Please enter your name here