ਨਗਰ ਕੌਂਸਲ ਫਿਰੋਜ਼ਪੁਰ ਵਿਖੇ 100 ਲੋਕਾਂ ਨੂੰ ਲਗਾਈ ਗਈ ਕਰੋਨਾ ਵੈਕਸੀਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਅੱਜ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਕਰੋਨਾ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਵਿੱਚ ਸਿਵਲ ਸਰਜਨ ਵਿਭਾਗ ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਦੇ ਕਰਮਚਾਰੀਆਂ ਅਤੇ ਇੱਥੇ ਆਉਣ ਵਾਲੀ ਪਬਲਿਕ ਲਈ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕਰੋਨਾ ਵੈਕਸੀਨ ਕੈਂਪ ਰਾਹੀ ਲਗਭਗ 100 ਵਿਆਕਤੀਆਂ ਨੂੰ ਟੀਕਾ ਲਗਾਇਆ ਗਿਆ।

Advertisements

ਇਸ ਮੌਕੇ ਤੇ ਪ੍ਰਧਾਨ ਨਗਰ ਕੌਂਸਲ ਫਿਰੋਜ਼ਪੁਰ ਰੋਹਿਤ ਗਰੋਵਰ ਅਤੇ ਕਾਰਜ ਸਾਧਕ ਅਫਸਰ ਗੁਰਦਾਸ ਸਿੰਘ ਵੱਲੋ ਦੱਸਿਆ ਕਿ ਸ਼ਹਿਰ ਅੰਦਰ 100% ਕਰੋਨਾ ਵੈਕਸੀਨ ਦੇ ਟੀਚੇ ਨੂੰ ਮੁੱਖ ਰੱਖਦੇ ਹੋਏ ਵੈਕਸੀਨ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਨਾ ਸਿਰਫ ਕਰਮਚਾਰੀਆਂ ਨੂੰ ਲਾਭ ਮਿਲਿਆ ਬਲਕਿ ਇੱਥੇ ਕੰਮ-ਕਾਜ ਲਈ ਆਉਣ ਵਾਲੀ ਪਬਲਿਕ ਨੂੰ ਵੀ ਲਾਭ ਮਿਲਿਆ। ਉਹਨਾਂ ਦੱਸਿਆ ਕਿ ਇਹ ਕੈਂਪ ਭਵਿੱਖ ਵਿੱਚ ਵੀ ਜਾਰੀ ਰਹੇਗਾ।   

LEAVE A REPLY

Please enter your comment!
Please enter your name here