ਪਠਾਨਕੋਟ ਜਿਲੇ ਦੇ ਪਿੰਡਾਂ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਸਫਾਈ ਵਿਵਸਥਾ ਨੂੰ ਰੱਖਣਾ ਹੋਵੇਗਾ ਦਰੁਸਤ: ਲਖਵਿੰਦਰ ਰੰਧਾਵਾ

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਨਕੋਟ ਜਿਲੇ ਦੇ ਪਿੰਡਾਂ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਸਫਾਈ ਵਿਵਸਥਾ ਨੂੰ ਦਰੁਸਤ ਰੱਖਣਾ ਹੋਵੇਗਾ। ਜੋ ਪਿੰਡ ਓ.ਡੀ.ਐਫ ਹੋ ਚੁੱਕੇ ਹਨ ਅਤੇ ਹੁਣ ਇੰਨਾਂ ਨੂੰ ਓ.ਡੀ.ਐਫ ਪਲਸ ਕਰਨਾ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਪਠਾਨਕੋਟ ਨੇ ਜ਼ਿਲਾ ਪਠਾਨਕੋਟ ਵਿੱਚ ਸਵੱਛ ਸਰਵੇਖਣ ਗ੍ਰਾਮੀਣ ਦਾ ਆਗਾਜ਼ ਕਰਨ ਮੌਕੇ ਕੀਤਾ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਇੱਕ ਜਰੂਰੀ ਸਰਵੇ ਹੈ, ਜਿਸ ਵਿੱਚ ਜਿਲਾ ਪਠਾਨਕੋਟ ਨੂੰ ਚੰਗੇ ਅੰਕਾਂ ਨਾਲ ਜੇਤੂ ਬਣਾਇਆ ਜਾ ਸਕਦਾ ਹੈ। 

Advertisements

ਉਨਾਂ ਦੱਸਿਆ ਕਿ ਇਸ ਸਰਵੇਖਣ ਵਿੱਚ ਜੇਤੂ ਰਹਿਣ ਲਈ ਸਾਨੂੰ ਪਿੰਡਾਂ ਵਿੱਚ ਸਾਫ-ਸਫਾਈ ਦੇ ਪੱਧਰ ਨੂੰ ਉੱਚਾ ਚੁੱਕਣਾ ਹੋਵੇਗਾ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਵੀ ਸੁਧਾਰਣਾ ਹੋਵੇਗਾ। ਉਨਾਂ ਕਿਹਾ ਕਿ ਆਪਣੇ ਆਲੇ-ਦੁਆਲੇ ਸਾਫ ਸਫਾਈ ਰੱਖੇ, ਤਾਂ ਕਿ ਪਠਾਨਕੋਟ ਨੂੰ ਸਵੱਛਤਾ ਰੈਕਿੰਗ ਵਿੱਚ ਪ੍ਰਦੇਸ਼ ਅਤੇ ਰਾਸ਼ਟਰੀ ਪੱਧਰ ‘ਤੇ ਪਹਿਲੇ ਸਥਾਨ ‘ਤੇ ਲਿਆਂਦਾ ਜਾ ਸਕੇ। ਉਨਾਂ ਦੱਸਿਆ ਕਿ ਸਵੱਛ ਸਰਵੇਖਣ ਦੇ ਵੱਖ-ਵੱਖ ਪੜਾਵਾਂ ਨੂੰ ਵਿਸਥਾਰ ਵਿੱਚ ਵਿਚਾਰਿਆ ਗਿਆ ਤਾਂ ਜੋ ਇਸ ਤੇ ਹੋਣ ਵਾਲੇ ਕੰਮਾਂ ਪ੍ਰਤੀ ਸਾਰੇ ਵਿਭਾਗਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸਤੀਸ਼ ਕੁਮਾਰ ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਪਠਾਨਕੋਟ, ਰੋਹਿਤ ਰਾਣਾ ਐਸ.ਡੀ.ਓ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸੁਜਾਨਪੁਰ ਅਤੇ ਧੀਰਜ ਡੋਗਰਾ ਐਸ.ਡੀ.ਓ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਪਠਾਨਕੋਟ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here