ਕਾਂਗਰਸੀਆਂ ਨੇ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਲਿਆ ਆਸ਼ੀਰਵਾਦ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਪੂਰਥਲਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ, ਮੇਅਰ ਕੁਲਵੰਤ ਕੌਰ, ਬਲਾਕ ਕਾਂਗਰਸ ਪ੍ਰਧਾਨ ਦੀਪਕ ਸਲਵਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਕੌਂਸਲਰ ਮਨੋਜ ਅਰੋੜਾ ਹੈਪੀ, ਆਲ ਇੰਡੀਆ ਕਾਂਗਰਸ ਵਰਕਰ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੇ ਸ਼ਿਰਕਤ ਕੀਤੀ ਅਤੇ ਗੁਰੂ ਮਹਾਰਾਜ ਦੀ ਪਾਲਕੀ ਅੱਗੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ।

Advertisements

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਨਿਲ ਸ਼ੁਕਲਾ, ਕੌਂਸਲਰ ਨਰਿੰਦਰ ਮੰਸੂ, ਕੌਂਸਲਰ ਸੰਦੀਪ ਸਿੰਘ, ਨਰੈਣ ਵਸ਼ਿਸਟ, ਸਤਪਾਲ ਕਾਲਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here