ਡਿਪਟੀ ਕਮਿਸਨਰ ਨੇ ਚੁੰਗੀ ਨੰ:7 ਦੇ ਨਜ਼ਦੀਕ ਰੇਤਾਂ ਤੇ ਬਜਰੀ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸਾਂ ਤਹਿਤ ਡਿਪਟੀ ਕਮਿਸਨਰ ਦਵਿੰਦਰ ਸਿੰਘ ਨੇ ਵੀਰਵਾਰ ਸਵੇਰੇ ਅਚਨਚੇਤ ਚੁੰਗੀ ਨੰ:7 ਦੇ ਨਜ਼ਦੀਕ ਰੇਤਾ ਤੇ ਬਜਰੀ ਵੇਚਣ ਵਾਲਿਆਂ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰੇਤਾ ਤੇ ਬਜਰੀ ਵੇਚਣ ਵਾਲਿਆਂ ਸਬੰਧੀ ਮਾਇਨਿੰਗ ਅਫਸਰ ਨੂੰ ਸਖਤ ਨਿਰਦੇਸ ਦਿੰਦਿਆਂ ਕਿਹਾ ਕਿ ਇਨ੍ਹਾਂ ਵਿਕਰੇਤਾਵਾਂ ਦੇ ਰਿਕਾਰਡ ਸਬੰਧੀ ਪੂਰੀ ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਕੀਮਤ ਸਾਢੇ 5 ਰੁਪਏ ਪ੍ਰਤੀ ਫੁੱਟ ਤੋਂ ਵੱਧ ਜੇਕਰ ਕੋਈ ਰੇਤਾ ਵੇਚਦਾ ਪਾਇਆ ਗਿਆ ਤਾਂ ਉਸ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ।

Advertisements

ਉਨ੍ਹਾਂ ਨੇ ਮਾਇਨਿੰਗ ਅਫਸਰ ਨੂੰ ਨਿਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪੈਂਦੀਆਂ ਰੇਤਾਂ ਦੀਆਂ ਖੱਡਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਰਾਤ ਦੇ ਸਮੇਂ ਵਿਸ਼ੇਸ਼ ਤੌਰ ਤੇ ਨਿਗਰਾਨ ਕਮੇਟੀਆਂ ਦਾ ਗਠਨ ਕਰਕੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸੇ ਤਰ੍ਹਾ ਦੀ ਕੋਈ ਅਵੈਧ ਮਾਇਨਿੰਗ ਨਾ ਹੋਵੇ। ਇਸ ਮੌਕੇ ਤੇ ਸੁਪਰਡੈਂਟ-1 ਜੋਗਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here