ਪੋਲਿੰਗ ਬੂਥਾਂ ਤੇ ਪੋਲਿੰਗ ਸਟੇਸ਼ਨਾਂ ਦੀ ਸਾਫ ਸਫਾਈ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਨੂੰ ਲੈ ਕੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਹਾਜ਼ਰੀਨ ਨਾਲ ਵਿਚਾਰ ਚਰਚਾ ਕਰਕੇ ਵੋਟਾਂ ਸਬੰਧੀ ਆਪਣੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਤੇ ਪੋਲਿੰਗ ਸਟੇਸ਼ਨਾਂ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤੇ ਇਨ੍ਹਾਂ ਦੀ ਚੈਕਿੰਗ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਪੋਲਿੰਗ ਬੂਥਾਂ ਤੇ ਪੋਲਿੰਗ ਸਟੇਸ਼ਨਾਂ ਦੀ ਸਾਫ ਸਫਾਈ ਦੀ ਚੈਕਿੰਗ ਕਰਨਗੇ। ਉਨ੍ਹਾਂ ਕਿਹਾ ਕਿ ਸਲੱਮ ਏਰੀਏ, ਭੱਠਿਆਂ, ਸੈਲਰਾਂ, ਫੈਕਟੀਆਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਤੇ ਦਿਵਿਆਂਗ ਵੋਟਰਾਂ ਦੀ ਪਹਿਚਾਣ ਕੀਤੀ ਜਾਵੇ ਅਤੇ ਉਨ੍ਹਾਂ ਦੀ ਵੋਟ ਬਣਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵਿਭਾਗੀ ਵਿਚਾਰ ਚਰਚਾ ਦੌਰਾਨ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਫਿੱਟਨੈੱਸ ਅਭਿਆਨ ਵੀ ਚਲਾਇਆ ਜਾਵੇਗਾ ਤਾਂ ਜੋ ਲੋਕ ਫਿੱਟ ਰਹਿ ਸਕਣ।

Advertisements

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਸ ਵੀ ਨੌਜਵਾਨ ਦੀ ਉਮਰ 01-01-2022 ਨੂੰ 18 ਸਾਲ ਦੀ ਜਾਂ ਇਸ ਤੋਂ ਉੱਪਰ ਹੋ ਜਾਂਦੀ ਹੈ ਤਾਂ ਉਨ੍ਹਾਂ ਵੱਲੋਂ ਵੋਟ ਬਣਾਉਣ ਲਈ ਫਾਰਮ ਭਰੇ ਜਾਣੇ ਯਕੀਨੀ ਬਣਾਏ ਜਾਣ। ਇਸ ਮੌਕੇ ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਨੇ ਸਮੂਹ ਸੁਪਰਵਾਈਜ਼ਰਾਂ ਅਤੇ ਰਜਿਸਟ੍ਰੇਸ਼ਨ ਅਫਸਰਾਂ ਨਾਲ ਪੰਜਾਬ ਵਿਧਾਨ ਸਭਾ 2022 ਦੀਆਂ ਆਗਾਮੀ ਚੋਣਾਂ ਸਬੰਧੀ ਕੁਝ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਲੋੜਵੰਦ ਵਿਅਕਤੀ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ ਵੋਟਰ ਦੇ ਰੂਪ ਵਿੱਚ ਨਾਂ ਦਰਜ ਕਰਨ ਲਈ 6 ਏ, ਵੋਟ ਕੱਟਣ ਲਈ ਫਾਰਮ ਨੰਬਰ 7, ਵੋਟ ਦੇ ਵੇਰਵੇ ਸਬੰਧੀ ਦਰੁਸਤੀ ਲਈ ਫਾਰਮ ਨੰਬਰ 8 ਅਤੇ ਇੱਕ ਬੂਥ ਤੋਂ ਦੂਜੇ ਬੂਥ ਵਿੱਚ ਤਬਦੀਲੀ ਕਰਾਉਣ ਲਈ ਫਾਰਮ ਨੰਬਰ 8 ਓ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਐੱਸਡੀਐਮ ਜ਼ੀਰਾ ਸੂਬਾ ਸਿੰਘ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਸੁਪਰਡੈਂਟ-1 ਜੋਗਿੰਦਰ ਸਿੰਘ, ਪੀਏ ਮਨਜੀਤ ਸਿੰਘ ਅਤੇ ਸੰਦੀਪ ਕੋਛੜ ਸਮੇਤ ਜ਼ਿਲ੍ਹੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਸੁਪਰਵਾਈਜ਼ਰਾਂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here